ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਾਬਕਾ ਓ.ਐੱਸ.ਡੀ ਸਮੇਤ ਚਾਰ ਅਕਾਲੀ ਆਗੂਆਂ 'ਤੇ ਮਾਮਲਾ ਦਰਜ
ਨਗਰ ਕੌਂਸਲ ਚੋਣਾਂ ਦੀ ਵੋਟਿੰਗ ਵਾਲੇ ਦਿਨ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਹੋਏ ਵਿਵਾਦ ਦੇ ਮਾਮਲੇ 'ਚ ਇੱਕ ਹਫ਼ਤੇ ਬਾਅਦ ਥਾਣਾ ਗਿੱਦੜਬਾਹਾ ਵਿਖੇ ਸੁਖਬੀਰ ਸਿੰਘ ਬਾਦਲ ਦੇ ਸਾਬਕਾ ਓ.ਐੱਸ.ਡੀ ਸਮੇਤ ਅਕਾਲੀ ਦਲ ਦੇ ਚਾਰ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਨਗਰ ਕੌਂਸਲ ਚੋਣਾਂ ਦੀ ਵੋਟਿੰਗ ਵਾਲੇ ਦਿਨ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਹੋਏ ਵਿਵਾਦ ਦੇ ਮਾਮਲੇ 'ਚ ਇੱਕ ਹਫ਼ਤੇ ਬਾਅਦ ਥਾਣਾ ਗਿੱਦੜਬਾਹਾ ਵਿਖੇ ਸੁਖਬੀਰ ਸਿੰਘ ਬਾਦਲ ਦੇ ਸਾਬਕਾ ਓ.ਐੱਸ.ਡੀ ਸਮੇਤ ਅਕਾਲੀ ਦਲ ਦੇ ਚਾਰ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਨੇ ਇਹ ਕਾਰਵਾਈ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਪੀਐੱਸਓ ਦੀ ਸ਼ਿਕਾਇਤ 'ਤੇ ਕੀਤੀ ਹੈ। ਇਸ ਮਾਮਲੇ 'ਚ 20-25 ਅਣਪਛਾਤੇ ਲੋਕਾਂ ਖ਼ਿਲਾਫ਼ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਇਸ ਕਾਰਵਾਈ ਨੂੰ ਸਰਕਾਰ ਦੀ ਸਿੱਧੀ ਧੱਕੇਸ਼ਾਹੀ ਕਰਾਰ ਦਿੱਤਾ ਹੈ।
Author : Malout Live



