ਕੇਂਦਰ ਸਰਕਾਰ ਵੱਲੋਂ ਗਿੱਦੜਬਾਹਾ ਵਿਖੇ ਰੇਲਵੇ ਓਵਰ ਬ੍ਰਿਜ (ROB) ਨੂੰ ਮਿਲੀ ਮਨਜ਼ੂਰੀ
ਕੇਂਦਰ ਸਰਕਾਰ ਵੱਲੋਂ ਗਿੱਦੜਬਾਹਾ ਵਿਖੇ ਰੇਲਵੇ ਓਵਰ ਬ੍ਰਿਜ (ROB) ਨੂੰ ਮਨਜ਼ੂਰੀ ਪ੍ਰਾਪਤ ਹੋ ਗਈ ਹੈ। ਇਹ ਪ੍ਰੋਜੈਕਟ ਲਗਭਗ 80 ਕਰੋੜ ਰੁਪਏ ਦੀ - ਲਾਗਤ ਨਾਲ ਤਿਆਰ ਕੀਤਾ ਜਾਵੇਗਾ ਅਤੇ ਇਸਦਾ ਪੂਰਾ ਖਰਚਾ ਕੇਂਦਰ ਸਰਕਾਰ ਵੱਲੋਂ ਉਠਾਇਆ ਜਾਵੇਗਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕੇਂਦਰ ਸਰਕਾਰ ਵੱਲੋਂ ਗਿੱਦੜਬਾਹਾ ਵਿਖੇ ਰੇਲਵੇ ਓਵਰ ਬ੍ਰਿਜ (ROB) ਨੂੰ ਮਨਜ਼ੂਰੀ ਪ੍ਰਾਪਤ ਹੋ ਗਈ ਹੈ। ਇਹ ਪ੍ਰੋਜੈਕਟ ਲਗਭਗ 80 ਕਰੋੜ ਰੁਪਏ ਦੀ - ਲਾਗਤ ਨਾਲ ਤਿਆਰ ਕੀਤਾ ਜਾਵੇਗਾ ਅਤੇ ਇਸਦਾ ਪੂਰਾ ਖਰਚਾ ਕੇਂਦਰ ਸਰਕਾਰ ਵੱਲੋਂ ਉਠਾਇਆ ਜਾਵੇਗਾ।
ਇਸ ਬ੍ਰਿਜ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਲੰਮੇ ਸਮੇਂ ਤੋਂ ਆ ਰਹੀ ਟ੍ਰੈਫਿਕ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਹੋਰ ਵੀ ਸੁਗਮ ਬਣੇਗੀ। ਉਮੀਦ ਹੈ ਕਿ ਇਸ ਦਾ ਕੰਮ ਜਲਦ ਹੀ ਸ਼ੁਰੂ ਕੀਤਾ ਜਾਵੇਗਾ। ਇਸ ਮਨਜੂਰੀ ਮਿਲਣ ਤੇ ਮਨਪ੍ਰੀਤ ਬਾਦਲ ਨੇ ਰੇਲਵੇ ਰਾਜ ਮੰਤਰੀ ਸ਼੍ਰੀ ਰਵਨੀਤ ਬਿੱਟੂ, ਭਾਜਪਾ ਆਗੂ ਸੁਨੀਲ ਜਾਖੜ ਦਾ ਧੰਨਵਾਦ ਕੀਤਾ।
Author : Malout Live



