ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਪਿੰਡ ਧੂੜਕੋਟ ਵਿੱਚ ਸੀ.ਸੀ.ਟੀ.ਵੀ ਕੈਮਰਿਆਂ ਦਾ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ਼੍ਰੀ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਖਰਚ ਕਰਕੇ ਪਿੰਡ ਧੂੜਕੋਟ ਵਿਖੇ 26 ਸੀ.ਸੀ.ਟੀ.ਵੀ.ਕੈਮਰੇ ਲਗਵਾਏ। ਜਿਨ੍ਹਾਂ ਦਾ ਅੱਜ ਉਨ੍ਹਾਂ ਵੱਲੋਂ ਉਦਘਾਟਨ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ਼੍ਰੀ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਖਰਚ ਕਰਕੇ ਪਿੰਡ ਧੂੜਕੋਟ ਵਿਖੇ 26 ਸੀ.ਸੀ.ਟੀ.ਵੀ.ਕੈਮਰੇ ਲਗਵਾਏ। ਜਿਨ੍ਹਾਂ ਦਾ ਅੱਜ ਉਨ੍ਹਾਂ ਵੱਲੋਂ ਉਦਘਾਟਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਇਹ ਕੈਮਰੇ ਪਿੰਡ ਦੀਆਂ ਸਾਰੀਆਂ ਫਿਰਨੀਆਂ ਤੇ ਲਗਵਾਏ ਗਏ ਹਨ, ਤਾਂ ਜੋ ਆਉਣ ਜਾਣ ਵਾਲਿਆਂ ਤੇ ਕੜੀ ਨਜ਼ਰ ਰੱਖੀ ਜਾ ਸਕੇ।

ਉਹਨਾਂ ਦੱਸਿਆ ਕਿ ਇਹਨਾਂ ਕੈਮਰਿਆਂ ਦੀ ਸਹੂਲਤ ਨਾਲ ਸ਼ਰਾਰਤੀ ਅਨਸਰਾਂ ਤੇ ਵੀ ਸਖ਼ਤ ਨਜ਼ਰ ਰੱਖੀ ਜਾਵੇਗੀ ਤਾਂ ਜੋ ਲੋਕਾਂ ਦੀ ਜਾਨ ਅਤੇ ਮਾਲ ਦੀ ਹਿਫ਼ਾਜ਼ਤ ਹੋ ਸਕੇ। ਇਸ ਮੌਕੇ ਯੂਥ ਆਗੂ ਮਨਦੀਪ ਸਿੰਘ ਬਰਾੜ, ਮੈਂਬਰ ਨਿਰਮਲ ਸਿੰਘ ਭੁੱਲਰ, ਮੈਂਬਰ ਭੋਲਾ ਸਿੰਘ, ਸ੍ਰੀ ਸੁਖਮੰਦਰ ਸਿੰਘ, ਸ਼੍ਰੀ ਰੇਸ਼ਮ ਸਿੰਘ, ਸ੍ਰੀ ਸੁਖਜੀਤ ਸਿੰਘ, ਸ਼੍ਰੀ ਮੱਖਣ ਸਿੰਘ ਵੀ ਹਾਜ਼ਰ ਸਨ ।

Author : Malout Live