ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਤੇ ਪ੍ਰਿਤਪਾਲ ਸ਼ਰਮਾ ਨੇ ਸੁਖਨਾ ਅਬਲੂ ਵਿੱਚ ਸਰਕਾਰੀ ਪਸ਼ੂ ਹਸਪਤਾਲ ਦਾ ਕੰਮ ਕਰਵਾਇਆ ਸ਼ੁਰੂ
ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਤੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ ਵੱਲੋਂ ਹਲਕੇ ਦੇ ਪਿੰਡ ਸੁਖਨਾ ਅਬਲੂ ਵਿੱਚ ਸਰਕਾਰੀ ਪਸ਼ੂ ਹਸਪਤਾਲ ਦੀ ਨਵੀਂ ਇਮਾਰਤ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਈ। ਜਿਸ ਉੱਪਰ 19 ਲੱਖ 43 ਹਜਾਰ ਰੁਪਏ ਦੀ ਲਾਗਤ ਆਵੇਗੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਤੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ ਵੱਲੋਂ ਹਲਕੇ ਦੇ ਪਿੰਡ ਸੁਖਨਾ ਅਬਲੂ ਵਿੱਚ ਸਰਕਾਰੀ ਪਸ਼ੂ ਹਸਪਤਾਲ ਦੀ ਨਵੀਂ ਇਮਾਰਤ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਤੇ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਵਿਕਾਸ ਦੇ ਕਾਰਜ ਜੰਗੀ ਪੱਧਰ ਤੇ ਚਲਾ ਰਹੀ ਹੈ। ਇਸੇ ਤਹਿਤ ਪਿੰਡ ਸੁਖਨਾ ਅਬਲੂ ਵਿੱਚ ਸਰਕਾਰੀ ਪਸ਼ੂ ਹਸਪਤਾਲ ਦੀ ਨਵੀਂ ਬਣਨ ਵਾਲੀ ਇਮਾਰਤ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ, ਜਿਸ ਉੱਪਰ 19 ਲੱਖ 43 ਹਜਾਰ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਉਪਲੱਬਧ ਕਰਵਾਉਣ ਲਈ ਸਰਕਾਰ ਯਤਨਸ਼ੀਲ ਹੈ।
ਇਸ ਮੌਕੇ ਤੇ ਪ੍ਰਿਤਪਾਲ ਸ਼ਰਮਾ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਉਨ੍ਹਾਂ ਦੇ ਪਿੰਡ ਵਿੱਚ ਸਰਕਾਰੀ ਪਸ਼ੂ ਹਸਪਤਾਲ ਦੀ ਇਮਾਰਤ ਨਵੀਂ ਬਣਾਈ ਜਾਣ ਦੀ ਲੋੜ ਹੈ। ਜਿਸ ਤੇ ਪੰਜਾਬ ਸਰਕਾਰ ਵੱਲੋਂ 19 ਲੱਖ 43 ਹਜਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਤੇ ਪ੍ਰਿਤਪਾਲ ਸ਼ਰਮਾ ਨੂੰ ਸਨਮਾਨਿਤ ਵੀ ਕੀਤਾ ਗਿਆ ਤੇ ਪਿੰਡ ਪੁੱਜਣ ਤੇ ਉਨ੍ਹਾਂ ਦਾ ਨਿੱਘਾ ਸਵਾਗਤ ਹੋਇਆ। ਇਸ ਮੌਕੇ ਜਗਮੋਹਨ ਸਿੰਘ ਸੁਖਨਾ, ਕਾਲਾ ਸਿੰਘ, ਬਲਕਰਨ ਸਿੰਘ, ਜੋਗਿੰਦਰ ਸਿੰਘ, ਜਗਸੀਰ ਨੰਬਰਦਾਰ, ਡਾ. ਨਿਰਮਲ ਸਿੰਘ, ਪਾਲ ਸੰਧੂ, ਨੇਰੂ ਸੰਧੂ, ਰਛਪਾਲ ਸਿੰਘ, ਰੇਸ਼ਮ ਸਿੰਘ, ਜਸਵਿੰਦਰ ਸਿੰਘ, ਨਰਿੰਦਰ ਸਿੰਘ, ਫੂਲਾ ਸਿੰਘ, ਰਾਜੂ, ਕਾਕੂ ਸਿੰਘ, ਆਮ ਆਦਮੀ ਪਾਰਟੀ ਦੇ ਵਰਕਰ ਤੇ ਪਿੰਡ ਵਾਸੀ ਹਾਜ਼ਿਰ ਸਨ।
Author : Malout Live