ਚੇਅਰਮੈਨ ਸੁਖਜਿੰਦਰ ਸਿੰਘ ਕਉਣੀ ਨੇ ਨਵ-ਨਿਯੁਕਤ ਚੇਅਰਮੈਨ ਗੁਰਪ੍ਰੀਤ ਸਿੰਘ ਵਿਰਦੀ ਦੇ ਗ੍ਰਹਿ ਵਿਖੇ ਪਹੁੰਚ ਕੇ ਦਿੱਤੀਆਂ ਵਧਾਈਆਂ

ਪੰਜਾਬ ਸਰਕਾਰ ਵੱਲੋਂ AAP ਦੇ ਸਮਰਪਿਤ, ਮਿਹਨਤੀ ਅਤੇ ਜੁਝਾਰੂ ਆਗੂ ਗੁਰਪ੍ਰੀਤ ਸਿੰਘ ਵਿਰਦੀ ਨੂੰ ਰਾਮਗੜੀਆ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਚੇਅਰਮੈਨ ਸੁਖਜਿੰਦਰ ਸਿੰਘ ਕਉਣੀ ਵਿਸ਼ੇਸ਼ ਤੌਰ 'ਤੇ ਗੁਰਪ੍ਰੀਤ ਸਿੰਘ ਵਿਰਦੀ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਨ੍ਹਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।

ਮਲੋਟ : ਪੰਜਾਬ ਸਰਕਾਰ ਵੱਲੋਂ AAP ਦੇ ਸਮਰਪਿਤ, ਮਿਹਨਤੀ ਅਤੇ ਜੁਝਾਰੂ ਆਗੂ ਗੁਰਪ੍ਰੀਤ ਸਿੰਘ ਵਿਰਦੀ ਨੂੰ ਰਾਮਗੜੀਆ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਖੁਸ਼ੀ ਦੇ ਮੌਕੇ 'ਤੇ ਚੇਅਰਮੈਨ ਸੁਖਜਿੰਦਰ ਸਿੰਘ ਕਉਣੀ ਵਿਸ਼ੇਸ਼ ਤੌਰ 'ਤੇ ਗੁਰਪ੍ਰੀਤ ਸਿੰਘ ਵਿਰਦੀ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਨ੍ਹਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਵੀਂ ਜ਼ਿੰਮੇਵਾਰੀ ਲਈ ਵਿਰਦੀ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ। ਇਸ ਮੌਕੇ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਕਉਣੀ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਵਿਰਦੀ ਸਾਲ 2014 ਤੋਂ ਆਮ ਆਦਮੀ ਪਾਰਟੀ ਨਾਲ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਜੁੜੇ ਹੋਏ ਹਨ।

ਉਨ੍ਹਾਂ ਨੇ ਪਾਰਟੀ ਦੇ ਹਰੇਕ ਸੰਘਰਸ਼ ਅਤੇ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ ਅਤੇ ਹਮੇਸ਼ਾ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕੀਤੀ ਹੈ। ਕਉਣੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪਾਰਟੀ ਹਾਈਕਮਾਂਡ ਵੱਲੋਂ ਹਮੇਸ਼ਾ ਯੋਗ, ਮਿਹਨਤੀ ਅਤੇ ਵਫ਼ਾਦਾਰ ਵਰਕਰਾਂ ਨੂੰ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਗੁਰਪ੍ਰੀਤ ਸਿੰਘ ਵਿਰਦੀ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਨਿਭਾਉਣਗੇ ਅਤੇ ਰਾਮਗੜੀਆ ਵੈਲਫੇਅਰ ਬੋਰਡ ਰਾਹੀਂ ਸਮਾਜ ਦੇ ਵਿਕਾਸ ਅਤੇ ਭਲਾਈ ਲਈ ਮਹੱਤਵਪੂਰਨ ਯੋਗਦਾਨ ਪਾਉਣਗੇ।

Author : Malout Live