ਚੰਦਰ ਮਾਡਲ ਹਾਈ ਸਕੂਲ ਮਲੋਟ ਦਾ ਅੱਠਵੀਂ ਜਮਾਤ ਦਾ 40ਵੇਂ ਸਾਲ ਵੀ ਸਲਾਨਾ ਨਤੀਜਾ ਰਿਹਾ 100 ਫ਼ੀਸਦੀ
ਚੰਦਰ ਮਾਡਲ ਹਾਈ ਸਕੂਲ ਮਲੋਟ ਦਾ ਅੱਠਵੀਂ ਜਮਾਤ ਦਾ ਨਤੀਜਾ 40ਵੇਂ ਸਾਲ ਵੀ 100 ਫ਼ੀਸਦੀ ਰਿਹਾ। ਮੈਨੇਜਿੰਗ ਡਾਇਰੈਕਟਰ ਚੰਦਰ ਮੋਹਣ ਸੁਥਾਰ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਰਜਨੀ ਸੁਥਾਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ ਵਿੱਚੋਂ ਸਾਰੇ ਵਿਦਿਆਰਥੀ ਫਸਟ ਡਿਵੀਜ਼ਨ ਵਿੱਚ ਪਾਸ ਹੋਏ।
ਮਲੋਟ : ਚੰਦਰ ਮਾਡਲ ਹਾਈ ਸਕੂਲ ਮਲੋਟ ਦਾ ਅੱਠਵੀਂ ਜਮਾਤ ਦਾ ਨਤੀਜਾ 40ਵੇਂ ਸਾਲ ਵੀ 100 ਫ਼ੀਸਦੀ ਰਿਹਾ। ਮੈਨੇਜਿੰਗ ਡਾਇਰੈਕਟਰ ਚੰਦਰ ਮੋਹਣ ਸੁਥਾਰ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਰਜਨੀ ਸੁਥਾਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ ਵਿੱਚੋਂ ਸਾਰੇ ਵਿਦਿਆਰਥੀ ਫਸਟ ਡਿਵੀਜ਼ਨ ਵਿੱਚ ਪਾਸ ਹੋਏ। ਸਲੋਨੀ ਪੁੱਤਰੀ ਸਵਿੰਦਰ ਕੁਮਾਰ ਨੇ 94.33 ਫ਼ੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਵਰਲੀਨ ਕੌਰ ਪੁੱਤਰੀ ਕੰਵਲਜੀਤ ਸਿੰਘ ਨੇ 91.83 ਫ਼ੀਸਦੀ ਅੰਕ ਹਾਸਿਲ ਕਰਕੇ ਦੂਜਾ ਸਥਾਨ, ਯੁਵਰਾਜ ਪੁੱਤਰ ਰਵੀ ਕੁਮਾਰ ਨੇ 82.33 ਫ਼ੀਸਦੀ ਅੰਕ ਹਾਸਿਲ ਕਰਕੇ ਤੀਸਰਾ ਸਥਾਨ, ਪ੍ਰਭਜੋਤ ਕੌਰ ਪੁੱਤਰੀ ਗਗਨਦੀਪ ਸਿੰਘ ਨੇ 82 ਫ਼ੀਸਦੀ ਅੰਕ ਹਾਸਿਲ ਕਰਕੇ ਚੌਥਾ ਸਥਾਨ ਅਤੇ ਜਸ਼ਨਮੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਨੇ 75.33 ਫ਼ੀਸਦੀ ਅੰਕ ਹਾਸਿਲ ਕਰਕੇ ਪੰਜਵਾਂ ਸਥਾਨ ਹਾਸਿਲ ਕੀਤਾ।
ਉਨ੍ਹਾਂ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਹਰ ਸਾਲ ਬੋਰਡ ਦੇ ਨਤੀਜੇ ਅਤੇ ਦੂਜੀਆਂ ਨਾਨ-ਬੋਰਡ ਕਲਾਸਾਂ ਦੇ ਨਤੀਜੇ 100 ਫ਼ੀਸਦੀ ਰਹਿੰਦੇ ਹਨ। ਬੱਚਿਆਂ ਦੀ ਮਿਹਨਤ, ਉਨ੍ਹਾਂ ਦੇ ਮਾਤਾ-ਪਿਤਾ ਦੇ ਸਹਿਯੋਗ ਅਤੇ ਅਧਿਆਪਕਾਂ ਦੇ ਚੰਗੇ ਮਾਰਗ-ਦਰਸ਼ਨ ਨਾਲ ਹੀ ਇਹ ਸੰਭਵ ਹੋਇਆ ਹੈ।
Auhtor : Malout Live