ਸ਼੍ਰੀ ਮੁਕਤਸਰ ਸਾਹਿਬ 'ਚ ਬਾਲ ਭਿੱਖਿਆ ਰੋਕਣ ਲਈ ਟਾਸਕ ਫੋਰਸ ਟੀਮ ਵੱਲੋਂ ਕੀਤੀ ਗਈ ਚੈਕਿੰਗ
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚੋਂ ਬਾਲ ਭਿੱਖਿਆ ਦੀ ਸਮੱਸਿਆ ਨੂੰ ਜੜੋ ਮਿਟਾਉਣ ਲਈ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਗਈ। ਇਸ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ ਵਿਖੇ ਰੇਲਵੇ ਸਟੇਸ਼ਨ, ਬੱਸ ਸਟੈਂਡ, ਸਬਜੀ ਮੰਡੀ, ਸਿਵਲ ਹਸਪਤਾਲ ਅਤੇ ਹੋਰ ਵੱਖ-ਵੱਖ ਥਾਵਾਂ 'ਤੇ ਬਾਲ ਭਿੱਖਿਆ ਰੋਕਣ ਲਈ ਬਾਲ ਭਿੱਖਿਆ ਰੋਕੋ ਟਾਸਕ ਫੋਰਸ ਟੀਮ ਦੁਆਰਾ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 02 ਬੱਚੇ ਭੀਖ ਮੰਗਦੇ ਪਾਏ ਗਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚੋਂ ਬਾਲ ਭਿੱਖਿਆ ਦੀ ਸਮੱਸਿਆ ਨੂੰ ਜੜੋ ਮਿਟਾਉਣ ਲਈ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਗਈ। ਇਸ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ ਵਿਖੇ ਰੇਲਵੇ ਸਟੇਸ਼ਨ, ਬੱਸ ਸਟੈਂਡ, ਸਬਜੀ ਮੰਡੀ, ਸਿਵਲ ਹਸਪਤਾਲ ਅਤੇ ਹੋਰ ਵੱਖ-ਵੱਖ ਥਾਵਾਂ 'ਤੇ ਬਾਲ ਭਿੱਖਿਆ ਰੋਕਣ ਲਈ ਬਾਲ ਭਿੱਖਿਆ ਰੋਕੋ ਟਾਸਕ ਫੋਰਸ ਟੀਮ ਦੁਆਰਾ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 02 ਬੱਚੇ ਭੀਖ ਮੰਗਦੇ ਪਾਏ ਗਏ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਸ਼ਿਵਾਨੀ ਨਾਗਪਾਲ ਵੱਲੋਂ ਬੱਚਿਆਂ ਦੇ ਮਾਤਾ-ਪਿਤਾ ਨੂੰ ਦਫ਼ਤਰ ਵਿਖੇ ਬੁਲਾਇਆ ਗਿਆ ਅਤੇ ਬੱਚਿਆਂ ਦੇ ਪਿਤਾ ਨੇ ਦੱਸਿਆ ਕਿ ਉਹ ਵੀ ਪੈੱਨ ਵੇਚ ਕੇ ਆਪਣੇ ਘਰ ਦਾ ਗੁਜ਼ਾਰਾ ਕਰਦੇ ਹਨ ਅਤੇ ਉਹਨਾਂ ਨੂੰ ਸਮਝਾਇਆ ਗਿਆ ਕਿ ਬੱਚਿਆਂ ਨੂੰ ਭੀਖ ਦੇਣ ਦੀ ਬਜਾਏ ਆਪਾਂ ਸਭ ਨੂੰ ਉਹਨਾਂ ਨੂੰ ਸਿੱਖਿਆ ਨਾਲ ਜੋੜਨਾ ਚਾਹੀਦਾ ਹੈ ਅਤੇ ਬੱਚਿਆਂ ਨੂੰ ਸਕੂਲ ਭੇਜਿਆ ਜਾਵੇ ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਇਹ ਬੱਚੇ ਪੜ੍ਹ ਲਿਖ ਕੇ ਉੱਚੇ ਅਹੁਦਿਆਂ 'ਤੇ ਪੁਹੰਚ ਸਕਦੇ ਹਨ ਅਤੇ ਦੇਸ਼ ਦੇ ਚੰਗੇ ਨਾਗਰਿਕ ਬਣ ਸਕਦੇ ਹਨ। ਬੱਚਿਆਂ ਦੇ ਮਾਤਾ-ਪਿਤਾ ਨੂੰ ਇਹ ਚਿਤਾਵਨੀ ਦਿੱਤੀ ਗਈ ਕਿ ਜੇਕਰ ਦੁਬਾਰਾ ਇਹ ਬੱਚੇ ਭੀਖ ਮੰਗਦੇ ਪਾਏ ਗਏ ਤਾਂ ਬੱਚਿਆਂ ਨੂੰ ਪ੍ਰਸ਼ਾਸਨਿਕ ਨਿਗਰਾਨੀ ਹੇਠ ਚਲਾਈਆਂ ਜਾ ਰਹੀਆਂ ਸੰਸਥਾਵਾਂ ਵਿੱਚ ਭੇਜ ਦਿੱਤਾ ਜਾਵੇਗਾ। ਬੱਚਿਆਂ ਦੇ ਮਾਤਾ-ਪਿਤਾ ਦੀ ਕਾਊਂਸਲਿੰਗ ਕਰਨ ਤੋਂ ਬਾਅਦ ਬੱਚਿਆਂ ਨੂੰ ਮਾਤਾ-ਪਿਤਾ ਨਾਲ ਭੇਜ ਦਿੱਤਾ ਗਿਆ। ਇਸ ਮੌਕੇ ਸ੍ਰੀਮਤੀ ਸੋਹਲਪ੍ਰੀਤ ਕੌਰ, ਬਾਲ ਸੁਰੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ, ਸੌਰਵ ਚਾਵਲਾ ਲੀਗਲ-ਕਮ-ਪ੍ਰੋਫੈਸ਼ਨ ਅਫ਼ਸਰ, ਸ੍ਰੀ ਮੁਕਤਸਰ ਸਾਹਿਬ, ਚਰਨਵੀਰ ਸਿੰਘ ਨੁਮਾਇੰਦਾ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ, ਜਸਵਿੰਦਰ ਕੌਰ ਪੁਲਿਸ ਕਾਂਸਟੇਬਲ ਸ਼੍ਰੀ ਮੁਕਤਸਰ ਸਾਹਿਬ, ਕਰਮਜੀਤ ਕੌਰ ਪੁਲਿਸ ਕਾਂਸਟੇਬਲ ਸ੍ਰੀ ਮੁਕਤਸਰ ਸਾਹਿਬ ਹਾਜ਼ਿਰ ਸਨ।
Author : Malout Live