ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚੋਂ ਬਾਲ ਭਿੱਖਿਆ ਦੀ ਸਮੱਸਿਆ ਨੂੰ ਜੜੋਂ ਮਿਟਾਉਣ ਲਈ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚੋਂ ਬਾਲ ਭਿੱਖਿਆ ਦੀ ਸਮੱਸਿਆ ਨੂੰ ਜੜੋਂ ਮਿਟਾਉਣ ਲਈ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਸ. ਜਸਪਾਲ ਸਿੰਘ ਦੀ ਅਗਵਾਈ ਹੇਠ ਗਠਿਤ ਟੀਮਾਂ ਵੱਲੋਂ ਗਿੱਦੜਬਾਹਾ ’ਚ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਨੂੰ ਬਾਲ ਭਿੱਖਿਆ ਨੂੰ ਰੋਕਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਗਿੱਦੜਬਾਹਾ ਵਿਖੇ ਰੇਲਵੇ ਸਟੇਸ਼ਨ, ਬੱਸ ਸਟੈਂਡ, ਭਾਰੂ ਚੌਂਕ ਅਤੇ ਹੋਰ ਵੱਖ-ਵੱਖ ਥਾਵਾਂ ’ਤੇ ਬਾਲ ਭਿੱਖਿਆ ਰੋਕਣ ਲਈ ਬਾਲ ਭਿੱਖਿਆ ਰੋਕੋ ਟਾਸਕ ਫੋਰਸ ਟੀਮ ਦੁਆਰਾ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 02 ਬੱਚੇ ਭੀਖ ਮੰਗਦੇ ਪਾਏ ਗਏ ਅਤੇ ਇਹਨਾਂ ਬੱਚਿਆਂ ਨੂੰ ਬਾਲ ਭਲਾਈ ਕਮੇਟੀ, ਸ਼੍ਰੀ ਮੁਕਤਸਰ ਸਾਹਿਬ ਦੇ ਸਾਹਮਣੇ ਪੇਸ਼ ਕੀਤਾ ਗਿਆ। ਇਸ ਮੌਕੇ ਚੇਅਰਪਰਸਨ ਬਾਲ ਭਲਾਈ ਕਮੇਟੀ ਸ. ਸਰਵਰਿੰਦਰ ਸਿੰਘ ਢਿੱਲੋਂ ਵੱਲੋਂ ਇਹਨਾਂ ਬੱਚਿਆਂ ਦੇ ਮਾਤਾ-ਪਿਤਾ ਨੂੰ ਸਮਝਾਇਆ ਗਿਆ ਕਿ ਬੱਚਿਆਂ ਤੋਂ ਬਾਲ ਭਿੱਖਿਆ ਕਰਵਾਉਣਾ ਜ਼ੁਰਮ ਹੈ। ਉਨ੍ਹਾਂ ਦੱਸਿਆ ਕਿ ਬਾਲ ਭਿੱਖਿਆ ਦੀ ਵੱਧਦੀ ਪ੍ਰਵਿਰਤੀ ਨੂੰ ਰੋਕਣ ਲਈ ਲੋੜਵੰਦ ਬੱਚਿਆਂ ਲਈ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਤਹਿਤ 4000 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਕੀਮ ਦਾ ਲਾਭ 18 ਸਾਲ ਤੱਕ ਦੇ ਬੱਚਿਆਂ ਨੂੰ ਦਿੱਤਾ ਜਾਂਦਾ ਹੈ। ਇਸ ਸਕੀਮ ਦਾ ਲਾਭ ਲੈਣ ਲਈ ਬੱਚਿਆਂ ਦਾ ਸਕੂਲ ਵਿੱਚ ਦਾਖਲਾ ਹੋਣਾ ਲਾਜ਼ਮੀ ਹੈ ਅਤੇ ਉਹਨਾਂ ਵੱਲੋਂ ਚਾਈਲਡ ਹੈੱਲਪਲਾਈਨ ਨੰ. 1098 ਬਾਰੇ ਵੀ ਜਾਗਰੂਕ ਕੀਤਾ ਗਿਆ।

Author : Malout Live