ਐਪਲ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਈ ਗਈ ਚੈੱਸ ਅਤੇ ਕੈਰਮ ਮੁਕਾਬਲੇ ਐਕਟੀਵਿਟੀ
ਐਪਲ ਇੰਟਰਨੈਸ਼ਨਲ ਸਕੂਲ ਵਿੱਚ ਪੜਾਈ ਦੇ ਨਾਲ-ਨਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸਮੇਂ-ਸਮੇਂ ਤੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਐਪਲ ਇੰਟਰਨੈਸ਼ਨਲ ਸਕੂਲ ਵਿੱਚ ਪੜਾਈ ਦੇ ਨਾਲ-ਨਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸਮੇਂ-ਸਮੇਂ ਤੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਹੈ। ਹਾਲ ਹੀ ਵਿੱਚ ਸਕੂਲ ਵੱਲੋਂ ਇੰਟਰ ਹਾਊਸ ਚੈੱਸ ਅਤੇ ਕੈਰਮ ਮੁਕਾਬਲੇ ਕਰਵਾਏ ਗਏ।
ਜਿਸ ਵਿੱਚ ਬੱਚਿਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਹਿੱਸਾ ਲਿਆ। ਬੱਚਿਆਂ ਦੇ ਮਨੋਰੰਜਨ ਅਤੇ ਸਿੱਖਣ ਦੇ ਮੰਤਵ ਨਾਲ ਕਰਵਾਈ ਗਈ ਐਕਟੀਵਿਟੀ ਸਫ਼ਲਤਾ ਪੂਰਵਕ ਖ਼ਤਮ ਹੋਈ। ਸਕੂਲ ਪ੍ਰਿੰਸੀਪਲ ਮੈਡਮ ਮਨਦੀਪ ਪਾਲ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਸਪੋਰਟਸ ਕੋਚ ਨੂੰ ਉਹਨਾਂ ਦੇ ਇਸ ਐਕਟੀਵਿਟੀ ਨੂੰ ਕਾਮਯਾਬ ਬਣਾਉਣ ਲਈ ਕੀਤੇ ਗਏ ਕੰਮ ਦੀ ਪ੍ਰਸ਼ੰਸਾ ਕੀਤੀ।
Author : Malout Live