ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਨੇ ਸੀ.ਐਚ.ਸੀ ਮਾਲਕਾਂ ਨਾਲ ਮਸ਼ੀਨਾਂ ਦੀ ਸਾਂਭ-ਸੰਭਾਲ ਸੰਬੰਧੀ ਕੀਤੀ ਮੀਟਿੰਗ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਡਾ. ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸੀ.ਆਰ.ਐਮ ਸਕੀਮ ਸਾਲ 2024-25 ਅਧੀਨ ਜਿੰਨ੍ਹਾਂ ਸੀ.ਐਚ.ਸੀ ਮਾਲਕਾਂ ਵੱਲੋਂ ਮਸ਼ੀਨਾਂ ਦੀ ਖਰੀਦ ਕੀਤੀ ਗਈ ਸੀ ਉਨ੍ਹਾਂ ਵਿੱਚੋਂ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਦੇ ਸੀ.ਐਚ.ਸੀ ਦੇ ਮਾਲਕਾਂ ਨੇ ਮੀਟਿੰਗ ਭਾਗ ਲਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਡਾ. ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸੀ.ਆਰ.ਐਮ ਸਕੀਮ ਸਾਲ 2024-25 ਅਧੀਨ ਜਿੰਨ੍ਹਾਂ ਸੀ.ਐਚ.ਸੀ ਮਾਲਕਾਂ ਵੱਲੋਂ ਮਸ਼ੀਨਾਂ ਦੀ ਖਰੀਦ ਕੀਤੀ ਗਈ ਸੀ ਉਨ੍ਹਾਂ ਵਿੱਚੋਂ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਦੇ ਸੀ.ਐਚ.ਸੀ ਦੇ ਮਾਲਕਾਂ ਨੇ ਮੀਟਿੰਗ ਭਾਗ ਲਿਆ।

ਇਸ ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਸੀ.ਐਚ.ਸੀ ਸਕੀਮਾਂ ਦੀਆਂ ਸ਼ਰਤਾਂ ਅਤੇ ਸਰਕਾਰ ਦੀ ਹਦਾਇਤਾਂ ਅਨੁਸਾਰ ਲੋੜਵੰਦ ਕਿਸਾਨਾਂ ਨੂੰ ਮਸ਼ੀਨਾਂ ਵਾਜਬ ਰੇਟ ਤੇ ਕਿਰਾਏ ਤੇ ਉਪਲੱਬਧ ਕਰਵਾਉਣਾ ਹੈ, ਤਾਂ ਜੋ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਵੱਧ ਤੋਂ ਵੱਧ ਕਿਸਾਨ ਮਸ਼ੀਨਾਂ ਦੀ ਵਰਤੋਂ ਕਰ ਸਕਣ। ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਸੀ.ਐਚ.ਸੀ ਦੀ ਸਬਸਿਡੀ ਬੈਂਕ ਐਡਿਡ ਕਰੈਡਿਟ ਲਿੰਕਡ ਹੈ, ਜਿਸ ਦੇ ਤਹਿਤ ਇਹ ਸਬਸਿਡੀ ਪੰਜ ਸਾਲਾਂ ਤੱਕ ਬੈਂਕ ਪਾਸ ਰਾਖਵੀ ਰੱਖੀ ਜਾਵੇਗੀ ਅਤੇ ਪੰਜ ਸਾਲਾਂ ਬਾਅਦ ਸੀ.ਐਚ.ਸੀ ਦੀ ਕਾਰਜਕੁਸ਼ਲਤਾ ਦੇਖਣ ਉਪਰੰਤ ਉਨ੍ਹਾਂ ਦੇ ਖਾਤੇ ਵਿੱਚ ਪਾਈ ਜਾਵੇਗੀ। ਉਹਨਾਂ ਸਮੂਹ ਸੀ.ਐਚ.ਸੀ ਮਾਲਕਾਂ ਨੂੰ ਕਿਹਾ ਕਿ ਉਹ ਆਪਣਾ ਸਾਰਾ ਰਿਕਾਰਡ ਸਹੀ ਢੰਗ ਨਾਲ ਰੱਖਣ ਅਤੇ ਹਰ ਸਾਲ ਕਣਕ ਦੀ ਬਿਜਾਈ ਉਪਰੰਤ ਸੰਬੰਧਿਤ ਬਲਾਕ ਖੇਤੀਬਾੜੀ ਦਫ਼ਤਰ ਪਾਸੋਂ ਚੈੱਕ ਕਰਵਾਉਣਗੇ। ਇਸ ਮੌਕੇ ਡਾ. ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲੀ ਵਿਭਿੰਨਤਾ ਵੀ ਅਪਣਾਉਣ ਅਤੇ ਪੰਜਾਬ ਦੀ ਮਿੱਟੀ ਅਤੇ ਪਾਣੀ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ। ਨਰਮਾ ਅਤੇ ਮੱਕੀ ਹੇਠ ਰਕਬਾ ਵਧਾਉਣ ਦੀ ਅਪੀਲ ਵੀ ਕੀਤੀ।

Author : Malout Live