ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਝੋਨੇ ‘ਚ ਮਧਰੇਪਨ ਰੋਗ ਦਾ ਕੀਤਾ ਨਿਰੀਖ਼ਣ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਿਛਲੇ ਕਈ ਦਿਨਾਂ ਤੋਂ ਵੇਖਿਆ ਜਾ ਰਿਹਾ ਹੈ ਕਿ ਝੋਨੇ ਦੇ ਕੁੱਝ ਖੇਤਾਂ ਵਿੱਚ ਮਧਰੇਪਨ ਦਾ ਰੋਗ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੇ ਮਧਰੇਪਨ ਦਾ ਰੋਗ ਇੱਕ ਵਿਸ਼ਾਣੂ ਰੋਗ ਹੈ ਅਤੇ ਇਹ ਚਿੱਟੀ ਪਿੱਠ ਵਾਲੇ ਟਿੱਡੇ ਨਾਲ ਫੈਲਦਾ ਹੈ। ਜੇਕਰ ਕਿਸਾਨ ਭਰਾਵਾਂ ਨੂੰ ਆਪਣੇ ਖੇਤਾਂ ਵਿੱਚ ਕੁੱਝ ਬੂਟੇ ਬਾਉਣੇ ਜਾਂ ਮਧਰੇ ਦਿਸਦੇ ਹਨ ਤਾਂ ਉਨ੍ਹਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਚੈਕ ਕਰਵਾਇਆ ਜਾਵੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਿਛਲੇ ਕਈ ਦਿਨਾਂ ਤੋਂ ਵੇਖਿਆ ਜਾ ਰਿਹਾ ਹੈ ਕਿ ਝੋਨੇ ਦੇ ਕੁੱਝ ਖੇਤਾਂ ਵਿੱਚ ਮਧਰੇਪਨ ਦਾ ਰੋਗ ਮਿਲਿਆ ਹੈ। ਇਸ ਬਾਰੇ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਡਾ. ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ) ਅਤੇ ਡਾ. ਕਰਨਜੀਤ ਸਿੰਘ ਪੀ.ਡੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕਈ ਖੇਤਾਂ ਦਾ ਦੌਰਾ ਕਰਨ ਤੋਂ ਬਾਅਦ ਦੱਸਿਆ ਗਿਆ ਕਿ ਅਜੇ ਤੱਕ ਜਿਲ੍ਹੇ ਵਿੱਚ ਇਹ ਰੋਗ ਨਾ ਮਾਤਰ ਹੈ ਅਤੇ ਕਿਸਾਨਾਂ ਨੂੰ ਇਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੇ ਮਧਰੇਪਨ ਦਾ ਰੋਗ ਇੱਕ ਵਿਸ਼ਾਣੂ ਰੋਗ ਹੈ ਅਤੇ ਇਹ ਚਿੱਟੀ ਪਿੱਠ ਵਾਲੇ ਟਿੱਡੇ ਨਾਲ ਫੈਲਦਾ ਹੈ।
ਜੇਕਰ ਕਿਸਾਨ ਭਰਾਵਾਂ ਨੂੰ ਆਪਣੇ ਖੇਤਾਂ ਵਿੱਚ ਕੁੱਝ ਬੂਟੇ ਬਾਉਣੇ ਜਾਂ ਮਧਰੇ ਦਿਸਦੇ ਹਨ ਤਾਂ ਉਨ੍ਹਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਚੈਕ ਕਰਵਾਇਆ ਜਾਵੇ ਅਤੇ ਜੇ ਇਹ ਵਿਸ਼ਾਣੂ ਰੋਗ ਹੀ ਹੋਵੇ ਤਾਂ ਇਨ੍ਹਾਂ ਬੂਟਿਆਂ ਨੂੰ ਪੁੱਟ ਕੇ ਡੂੰਘੇ ਨੱਪ ਦਿੱਤਾ ਜਾਵੇ। ਕਿਸਾਨਾਂ ਨੂੰ ਰੋਗੀ ਬੂਟੇ ਪੱਟ ਕੇ ਡੂੰਘੇ ਦੱਬਣ ਅਤੇ ਚਿੱਟੀ ਪਿੱਠ ਵਾਲੇ ਟਿੱਡੇ ਦੀ ਰੋਕਥਾਮ ਤੋਂ ਬਿਨ੍ਹਾਂ ਹੋਰ ਕੋਈ ਵੀ ਸਪਰੇਅ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਕਿਸਮ ਦੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫ਼ਸਰ ਜਾਂ ਕਿਸਾਨ ਹੈੱਲਪ ਡੈਸਕ ਨੰਬਰ 98781-66287 ’ਤੇ ਸੰਪਰਕ ਕਰਨ।
Author : Malout Live