ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ ਡੇਰਾ ਮੁੱਖੀ 'ਤੇ ਵਿੰਨ੍ਹਿਆ ਨਿਸ਼ਾਨਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ ਡੇਰਾ ਮੁੱਖੀ 'ਤੇ ਵਿੰਨ੍ਹਿਆ ਨਿਸ਼ਾਨਾ।
ਮਲੋਟ (ਪੰਜਾਬ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਰਾਹੀਂ ਮੁੱਖ ਮੰਤਰੀ ਮਾਨ ਨੇ ਅਸਿੱਧੇ ਤੌਰ 'ਤੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਨਾਭਾ ਜੇਲ੍ਹ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ ਅਤੇ ਮੁਲਾਕਾਤ ਮਗਰੋਂ ਜੇਲ੍ਹ 'ਚੋਂ ਬਾਹਰ ਆ ਕੇ ਡੇਰਾ ਮੁੱਖੀ ਵੱਲੋਂ ਦਿੱਤੇ ਗਏ ਬਿਆਨ 'ਤੇ ਸ਼ਾਇਰਾਨਾ ਤੰਜ ਕੱਸਿਆ ਹੈ।
ਆਪਣੀ ਪੋਸਟ 'ਚ ਮਾਨ ਨੇ ਲਿਖਿਆ- 'ਕੱਲ੍ਹ ਬਣ ਜਾਣ ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਓਥੇ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ।"
Author : Malout Live



