ਸ਼੍ਰੀ ਮੁਕਤਸਰ ਸਾਹਿਬ ਵਿਖੇ 03 ਨਵੰਬਰ ਨੂੰ ਪਹੁੰਚ ਰਹੇ ਹਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ

03 ਨਵੰਬਰ 2025 ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਸ਼੍ਰੀ ਮੁਕਤਸਰ ਸਾਹਿਬ ਦੌਰੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੁੱਖ ਮੰਤਰੀ ਪੰਜਾਬ 03 ਨਵੰਬਰ ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਬਹੁਤ ਹੀ ਅਹਿਮ ਸੀਵਰੇਜ ਸਕੀਮ ਦਾ ਨੀਂਹ ਪੱਥਰ ਰੱਖਣਗੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : 03 ਨਵੰਬਰ 2025 ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਸ਼੍ਰੀ ਮੁਕਤਸਰ ਸਾਹਿਬ ਦੌਰੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਪਹਿਲਾਂ ਵੀ ਅਧਿਕਾਰੀਆਂ ਦੀ ਮੀਟਿੰਗ ਹੋ ਚੁੱਕੀ ਹੈ। ਸਾਰੇ ਵਿਭਾਗ ਮਾਨਯੋਗ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਅਨੁਸਾਰ ਲਗਾਈ ਗਈ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਸਮਾਗਮ ਤੱਕ ਕੋਈ ਵੀ ਅਧਿਕਾਰੀ/ਕਰਮਚਾਰੀ ਬਿਨ੍ਹਾਂ ਪ੍ਰਵਾਨਗੀ ਤੋਂ ਛੁੱਟੀ ਤੇ ਨਹੀਂ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ 03 ਨਵੰਬਰ ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਬਹੁਤ ਹੀ ਅਹਿਮ ਸੀਵਰੇਜ ਸਕੀਮ ਦਾ ਨੀਂਹ ਪੱਥਰ ਰੱਖਣਗੇ। ਇਸ ਉਪਰੰਤ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਸ਼ਹਿਰ ਦੀ ਸਫਾਈ ਤੇ ਸੜਕਾਂ ਦੀ ਮੁਰੰਮਤ ਸਮੇਤ ਕੀਤੇ ਜਾਣ ਵਾਲੇ ਕੰਮਾਂ ਦਾ ਰਿਵੀਊ ਕੀਤਾ। ਉਨ੍ਹਾਂ ਦੱਸਿਆ ਕਿ ਉਪਰੋਕਤ ਸਾਰੇ ਸਮਾਗਮ ਦੇ ਨੋਡਲ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ ਸ਼੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਬਲਜੀਤ ਕੌਰ ਅਤੇ ਐਕਸੀਅਨ ਸੀਵਰੇਜ ਬੋਰਡ ਕੇਵਲ ਗਰਗ ਹੋਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਢਿੱਲੋਂ, ਉਪ ਮੰਡਲ ਮੈਜਿਸਟ੍ਰੇਟ ਸ਼੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਬਲਜੀਤ ਕੌਰ, ਐਕਸੀਅਨ ਸੀਵਰੇਜ ਬੋਰਡ ਕੇਵਲ ਗਰਗ, ਐੱਸ.ਪੀ (ਐੱਚ) ਰਾਜਨ ਸ਼ਰਮਾ, ਤਹਿਸੀਲਦਾਰ ਗੁਰਪ੍ਰੀਤ ਸਿੰਘ, ਕਾਰਜ ਸਾਧਕ ਅਫ਼ਸਰ ਵਰੁਣ ਕੁਮਾਰ ਸਹੋਤਾ, ਜਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਨਾਇਬ ਤਹਿਸੀਲਦਾਰ ਮਨਵੀਰ ਕੌਰ ਸਿੱਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਿਰ ਸਨ।

Author : Malout Live