ਰਾਸ਼ਟਰੀ ਪਲਸ ਪੋਲੀਉ ਇੰਮੁਨਾਈ ਜੇਸ਼ਨ ਰਾਉਂਡ ਤਹਿਤ ਬੱਚਿਆਂ ਨੂੰ 12 ਅਕਤੂਬਰ ਤੋਂ 14 ਅਕਤੂਬਰ ਤੱਕ ਪਿਲਾਈਆਂ ਜਾਣਗੀਆਂ ਪਲਸ ਪੋਲੀਓ ਬੂੰਦਾਂ
ਰਾਸ਼ਟਰੀ ਪਲਸ ਪੋਲੀਉ ਇੰਮੁਨਾਈ ਜੇਸ਼ਨ ਰਾਉਂਡ ਤਹਿਤ ਬੱਚਿਆਂ ਨੂੰ ਪੋਲੀਓ ਜਿਹੀ ਨਾਮੁਰਾਦ ਬਿਮਾਰੀ ਤੋਂ ਮੁਕਤ ਰੱਖਣ ਲਈ 12 13 ਅਤੇ 14 ਅਕਤੂਬਰ 2025 ਨੂੰ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੀ ਸ਼ੁਰੂਆਤ CHC ਲੰਬੀ ਵਿਖੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਿੰਦਰਪਾਲ ਸਿੰਘ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਕੀਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਰਾਸ਼ਟਰੀ ਪਲਸ ਪੋਲੀਉ ਇੰਮੁਨਾਈ ਜੇਸ਼ਨ ਰਾਉਂਡ ਤਹਿਤ ਬੱਚਿਆਂ ਨੂੰ ਪੋਲੀਓ ਜਿਹੀ ਨਾਮੁਰਾਦ ਬਿਮਾਰੀ ਤੋਂ ਮੁਕਤ ਰੱਖਣ ਲਈ 12 13 ਅਤੇ 14 ਅਕਤੂਬਰ 2025 ਨੂੰ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੀ ਸ਼ੁਰੂਆਤ CHC ਲੰਬੀ ਵਿਖੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਹਰਿੰਦਰਪਾਲ ਸਿੰਘ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਕੀਤੀ ਗਈ। ਇਹ ਸਾਰੀ ਜਾਣਕਾਰੀ ਦਿੰਦੇ ਹੋਏ ਡਾਕਟਰ ਹਰਿੰਦਰਪਾਲ ਨੇ ਦੱਸਿਆ ਕਿ ਬੇਸ਼ੱਕ ਭਾਰਤ ਪੋਲੀਓ ਮੁਕਤ ਦੇਸ਼ ਦੀ ਗਿਣਤੀ ਵਿੱਚ ਆ ਚੁੱਕਾ ਹੈ ਪਰ ਫਿਰ ਵੀ ਇਸ ਮੁਕਾਮ ਨੂੰ ਬਰਕਾਰ ਰੱਖਣ ਲਈ ਸਿਹਤ ਵਿਭਾਗ ਵੱਲੋਂ ਇਹ ਰਾਊਂਡ ਚਲਾਏ ਜਾ ਰਹੇ ਹਨ। ਉਹਨਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਇਸ ਰਾਉਂਡ ਵਿੱਚ ਨਵ ਜੰਮੇ ਬੱਚੇ ਤੋਂ ਲੈ ਕੇ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਦੀਆ 2 ਬੂੰਦਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਇਸ ਮੌਕੇ ਡਾਕਟਰ ਸ਼ਕਤੀ ਪਾਲ ਨੇ ਦੱਸਿਆ ਕਿ ਇਸ ਰਾਉਂਡ ਵਿੱਚ ਬਲਾਕ ਦੀ ਸਾਰੇ ਆਬਾਦੀ ਨੂੰ ਕਵਰ ਕੀਤਾ ਜਾਏਗਾ ਤੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਲਗਭਗ ਕੋਈ ਬੱਚਾ ਬੂੰਦਾਂ ਤੋਂ ਵਾਂਝਾ ਨਹੀਂ ਰਹੇਗਾ। ਜਿਸ ਲਈ ਲੰਬੀ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਹਰੇਕ ਪਿੰਡ ਬੂਥ ਬਣਾ ਕੇ ਕਵਰ ਕੀਤੇ ਗਏ ਤੇ ਬਾਕੀ 2 ਦਿਨਾਂ 'ਚ ਸਿਹਤ ਕਰਮੀ ਘਰ-ਘਰ ਜਾ ਕੇ ਬੱਚਿਆਂ ਨੂੰ ਬੂੰਦਾਂ ਪਿਆਉਣਗੇ। ਇਸ ਮੌਕੇ ਡਾਕਟਰ ਸੀਨੀਅਰ ਮੈਡੀਕਲ ਅਫਸਰ ਹਰਿੰਦਰਪਾਲ ਸਿੰਘ, ਡਾਕਟਰ ਸ਼ਕਤੀਪਲ ਸਿੰਘ, ਹੈਲਥ ਇੰਸਪੈਕਟਰ ਪ੍ਰਿਤਪਾਲ ਸਿੰਘ, ਪਵਨ ਬਿਸ਼ਨੋਈ, ਮਨਜੀਤ ਸਿੰਘ, ਦਾਇਆ ਸਿੰਘ ਅਤੇ ਹੋਰ ਸਟਾਫ਼ ਮੈਂਬਰ ਆਦਿ ਮੌਜੂਦ ਸਨ।
Author : Malout Live