ਸੇਵਾ ਕੇਂਦਰਾਂ ਦੀਆਂ ਸੇਵਾਵਾਂ ਸੰਬੰਧੀ ਨਾਗਰਿਕ ਕਿਸੇ ਪ੍ਰਕਾਰ ਦੀ ਸ਼ਿਕਾਇਤ ਲਈ ਹੈੱਲਪਲਾਈਨ ਨੰਬਰ 1100 ’ਤੇ ਕਰ ਸਕਦੇ ਹਨ ਸੰਪਰਕ

ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਅੰਦਰ 15 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿੱਥੇ 443 ਵੱਖ-ਵੱਖ ਸੇਵਾਵਾਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੋਈ ਵੀ ਨਾਗਰਿਕ ਆਪਣੇ ਘਰ ਦੇ ਨਜ਼ਦੀਕ ਸੇਵਾ ਕੇਂਦਰ ਵਿੱਚ ਜਾ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਸੇਵਾ ਕੇਂਦਰ ਵਿਖੇ ਆਨਲਾਇਨ ਟੋਕਨ ਸੰਬੰਧੀ ਕਿਊ ਆਰ ਕੋਡ ਸਕੈਨ ਕਰਕੇ ਜਾਂ ਸੰਪਰਕ ਨੰ. 98555-01076 ’ਤੇ ਵੱਟਸਐਪ ਰਾਹੀਂ Hi ਲਿਖ ਕੇ ਬੁੱਕ ਕੀਤਾ ਜਾ ਸਕਦਾ ਹੈ।

ਮਲੋਟ(ਸ਼੍ਰੀ ਮੁਕਤਸਰ ਸਾਹਿਬ) : ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਅੰਦਰ 15 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿੱਥੇ 443 ਵੱਖ-ਵੱਖ ਸੇਵਾਵਾਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੋਈ ਵੀ ਨਾਗਰਿਕ ਆਪਣੇ ਘਰ ਦੇ ਨਜ਼ਦੀਕ ਸੇਵਾ ਕੇਂਦਰ ਵਿੱਚ ਜਾ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਸੇਵਾ ਕੇਂਦਰ ਵਿਖੇ ਆਨਲਾਇਨ ਟੋਕਨ ਸੰਬੰਧੀ ਕਿਊ ਆਰ ਕੋਡ ਸਕੈਨ ਕਰਕੇ ਜਾਂ ਸੰਪਰਕ ਨੰ. 98555-01076 ’ਤੇ ਵੱਟਸਐਪ ਰਾਹੀਂ Hi ਲਿਖ ਕੇ ਬੁੱਕ ਕੀਤਾ ਜਾ ਸਕਦਾ ਹੈ। ਇਸ ਤੋ ਇਲਾਵਾ 1076 ਡਾਇਲ ਕਰਕੇ ਘਰ ਬੈਠੇ ਸੇਵਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਨੇ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਵਿੱਚ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਆਉਣ ਜਾਂ ਕੋਈ ਸ਼ਿਕਾਇਤ ਦਰਜ ਕਰਵਾਉਣ ਲਈ ਹੈੱਲਪਲਾਈਨ ਨੰਬਰ 1100 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ connect.punjab.gov.in ’ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਸੇਵਾ ਕੇਂਦਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ, ਪੁਰਾਣੀ ਦਾਣਾ ਮੰਡੀ ਸ਼੍ਰੀ ਮੁਕਤਸਰ ਸਾਹਿਬ, ਬਰੀਵਾਲਾ, ਲੱਖੇਵਾਲੀ, ਭੰਗੇਵਾਲਾ, ਮਹਾਂਬੱਧਰ, ਐੱਸ.ਡੀ.ਐਮ ਦਫ਼ਤਰ ਗਿੱਦੜਬਾਹਾ, ਨਗਰ ਕੌਂਸਲ ਦਫ਼ਤਰ ਗਿੱਦੜਬਾਹਾ, ਸੁਖਨਾ ਅਬਲੂ, ਦੋਦਾ, ਐੱਸ.ਡੀ.ਐਮ ਦਫ਼ਤਰ ਮਲੋਟ, ਨਗਰ ਕੌਂਸਲ ਦਫ਼ਤਰ ਮਲੋਟ, ਬਾਦਲ, ਲੰਬੀ ਅਤੇ ਮਹਿਮੂਦ ਖੇੜਾ ਵਿਖੇ ਸਥਾਪਿਤ ਹਨ।

Author : Malout Live