ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਠੰਡ ਤੋਂ ਬਚਣ ਲਈ ਦੱਸੇ ਜ਼ਰੂਰੀ ਉਪਾਅ

ਡਾ. ਰਾਜ ਕੁਮਾਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਠੰਢ ਪੈ ਰਹੀ ਹੈ ਅਤੇ ਆਉਣ ਵਾਲੇ ਦਿਨਾਂ ’ਚ ਹੋਰ ਵੀ ਜਿਆਦਾ ਠੰਡ ਵਧ ਸਕਦੀ ਹੈ। ਇਸ ਸੰਬੰਧ ’ਚ ਸਿਹਤ ਵਿਭਾਗ ਦੇ ਸਟਾਫ ਵੱਲੋਂ ਲੋਕਾਂ ਨੂੰ ਤੰਦਰੁਸਤ ਰਹਿਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਠੰਡ ਦੇ ਮੌਸਮ ਦੌਰਾਨ ਬਿਮਾਰ ਹੋਣ ਤੋਂ ਬਚਣ ਲਈ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸੰਬੰਧ ਚ ਜਾਣਕਾਰੀ ਦਿੰਦਿਆਂ ਡਾ. ਰਾਜ ਕੁਮਾਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਠੰਢ ਪੈ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਚ ਹੋਰ ਵੀ ਜਿਆਦਾ ਠੰਡ ਵਧ ਸਕਦੀ ਹੈ। ਇਸ ਸੰਬੰਧ ਚ ਸਿਹਤ ਵਿਭਾਗ ਦੇ ਸਟਾਫ ਵੱਲੋਂ ਲੋਕਾਂ ਨੂੰ ਤੰਦਰੁਸਤ ਰਹਿਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਠੰਡ ਨਾਲ ਸਿਹਤ ਸੰਬੰਧੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਜਿਵੇਂ ਕਿ ਖੰਘ, ਜੁਕਾਮ, ਨਮੂਨੀਆ, ਸਰੀਰ ਵਿੱਚ ਖੂਨ ਦਾ ਪ੍ਰਵਾਹ ਘੱਟ ਜਾਣਾ ਆਦਿ।

ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਸਲਾਹ ਦਿੱਤੀ ਕਿ ਠੰਡ ਦੌਰਾਨ ਪੂਰੀ ਤਰਾਂ ਸਰੀਰ ਢੱਕਦੇ ਗਰਮ ਕੱਪੜੇ ਜਿਵੇਂ ਕੋਟ, ਦਸਤਾਨੇ, ਟੋਪੀ, ਮਫ਼ਲਰ, ਜੁਰਾਬਾਂ ਅਤੇ ਬੂਟ ਪਾਏ ਜਾਣ। ਇਸ ਤੋਂ ਇਲਾਵਾ ਸਰੀਰ ਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਨੂੰ ਵਧਾਉਣ ਲਈ ਪੌਸ਼ਟਿਕ ਆਹਾਰ ਜਿਵੇਂ ਵਿਟਾਮਿਨ-ਸੀ ਭਰਪੂਰ ਭੋਜਨ ਅਤੇ ਸਬਜੀਆਂ ਆਦਿ ਦੀ ਵਰਤੋਂ ਜਿਆਦਾ ਕੀਤੀ ਜਾਵੇ। ਸਿਹਤ ਸੰਬੰਧੀ ਕਿਸੇ ਕਿਸਮ ਦੀ ਸਮੱਸਿਆ ਆਉਣ ਤੇ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਤੋਂ ਇਲਾਜ ਕਰਵਾਇਆ ਜਾਵੇ।

Author : Malout Live