ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਆਮ ਆਦਮੀ ਕਲੀਨਿਕਾਂ ਲਈ 2 ਹੋਰ ਡਾਕਟਰ ਨਿਯੁਕਤੀ

ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਆਮ ਕਲੀਨਿਕਾਂ ਵਿੱਚ ਦੋ ਡਾਕਟਰਾਂ ਦੇ ਜੋਆਇੰਨ ਕਰਨ ਨਾਲ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 23 ਆਮ ਆਦਮੀ ਕਲੀਨਿਕਾਂ ਵਿੱਚ ਡਾਕਟਰ ਨਿਯੁਕਤ ਹੋ ਚੁੱਕੇ ਹਨ। ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਿਯੁਕਤੀ ਪੱਤਰ ਸੌਂਪੇ ਗਏ ਅਤੇ ਉਨ੍ਹਾਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਆਮ ਕਲੀਨਿਕਾਂ ਵਿੱਚ ਦੋ ਡਾਕਟਰਾਂ ਦੇ ਜੋਆਇੰਨ ਕਰਨ ਨਾਲ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 23 ਆਮ ਆਦਮੀ ਕਲੀਨਿਕਾਂ ਵਿੱਚ ਡਾਕਟਰ ਨਿਯੁਕਤ ਹੋ ਚੁੱਕੇ ਹਨ ਅਤੇ ਆਮ ਆਦਮੀ ਕਲੀਨਿਕ ਕੰਦੂ ਖੇੜਾ ਵਿਖੇ ਇੱਕ ਡਾਕਟਰ ਦੀ ਅਸਾਮੀ ਖਾਲੀ ਹੈ। ਇਸ ਖਾਲੀ ਅਸਾਮੀ ਲਈ ਕੋਈ ਵੀ ਐਮ.ਬੀ.ਬੀ.ਐੱਸ ਪਾਸ ਡਾਕਟਰ ਕਿਸੇ ਵੀ ਦਫਤਰੀ ਕੰਮ ਵਾਲੇ ਦਿਨ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕ ਵਿੱਚ ਜਾਬ ਲਈ ਵਾਕ ਇੰਨ ਇੰਟਰਵਿਊ ਕਰ ਸਕਦਾ ਹੈ ਅਤੇ ਮੌਕੇ ਤੇ ਹੀ ਆਮ ਆਦਮੀ ਕਲੀਨਿਕ ਵਿੱਚ ਸੇਵਾਵਾਂ ਦੇਣ ਲਈ ਨਿਯੁਕਤੀ ਪੱਤਰ ਪ੍ਰਾਪਤ ਕਰ ਸਕਦਾ ਹੈ।

ਇਸ ਸੰਬੰਧ ਵਿੱਚ ਵਧੇਰੀ ਜਾਣਕਾਰੀ https://muktsar.inci.n ਤੋਂ ਲਈ ਜਾ ਸਕਦੀ ਹੈ। ਨਵੇਂ ਭਰਤੀ ਕੀਤੇ ਗਏ ਡਾਕਟਰਾਂ ਨੂੰ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਿਯੁਕਤੀ ਪੱਤਰ ਸੌਂਪੇ ਗਏ ਅਤੇ ਉਨ੍ਹਾਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ।

Author : Malout Live