ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਲਗਾਏ ਗਏ ਕੈਂਪਾਂ ਦਾ ਲਿਆ ਜਾਇਜਾ
ਸਿਹਤ ਵਿਭਾਗ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਸ ਸੰਬੰਧ ਵਿੱਚ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਬ-ਸੈਂਟਰ ਰੁਪਾਣਾ ਅਤੇ ਬਰਕੰਦੀ ਵਿੱਚ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜਾ ਲਿਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਸ ਸੰਬੰਧ ਵਿੱਚ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਬ-ਸੈਂਟਰ ਰੁਪਾਣਾ ਅਤੇ ਬਰਕੰਦੀ ਵਿੱਚ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਵਿੱਚ ਮਾਂ ਦੇ ਗਰਭ ਦੌਰਾਨ ਦੇਖ-ਭਾਲ ਦੇ ਨਾਲ-ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਜਣੇਪੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ।
ਇਹ ਟੀਕਾਕਰਨ ਵਧੀਆ ਕੁਆਲਟੀ ਦੀ ਵੈਕਸੀਨ ਨਾਲ ਕੀਤਾ ਜਾਂਦਾ ਹੈ ਅਤੇ ਵੈਕਸੀਨ ਦੇ ਰੱਖ-ਰਖਾਵ ਦੀ ਆਨਲਾਈਨ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਵੈਕਸੀਨ ਦੀ ਗੁਣਵੱਤਾ ਬਰਕਰਾਰ ਰੱਖੀ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਜਾਂ ਆਪਣੇ ਨੇੜੇ ਦੇ ਘਰ੍ਹਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ। ਕਿਸੇ ਵੀ ਬੀਮਾਰੀ ਨੂੰ ਜੜੋਂ ਖਤਮ ਕਰਨ ਲਈ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਜਰੂਰੀ ਹੈ।
Author : Malout Live