ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਖੁਦ ਖੂਨਦਾਨ ਕਰਕੇ ਕੀਤੀ ਖੂਨਦਾਨ ਕੈਂਪ ਦੀ ਸ਼ੁਰੂਆਤ
ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ। ਇਸ ਖੂਨਦਾਨ ਕੈਂਪ ਦੀ ਸ਼ੁਰੂਆਤ ਡਾ. ਜਗਦੀਪ ਚਾਵਲਾ ਸਿਵਲ ਸਰਜਨ ਵੱਲੋਂ ਖੁਦ ਖੂਨਦਾਨ ਕਰਕੇ ਕੀਤੀ ਗਈ। ਇਸ ਕੈਂਪ ਵਿੱਚ 42 ਯੂਨਿਟ ਖੂਨ ਇਕੱਤਰ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ। ਇਸ ਖੂਨਦਾਨ ਕੈਂਪ ਦੀ ਸ਼ੁਰੂਆਤ ਡਾ. ਜਗਦੀਪ ਚਾਵਲਾ ਸਿਵਲ ਸਰਜਨ ਵੱਲੋਂ ਖੁਦ ਖੂਨਦਾਨ ਕਰਕੇ ਕੀਤੀ ਗਈ। ਇਸ ਕੈਂਪ ਵਿੱਚ 42 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਿਲ੍ਹੇ ਦੀਆਂ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਮੇਂ-ਸਮੇ ਤੇ ਲੋਕਾਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਥੈਲੇਸੀਮੀਆ ਪੀੜਿਤ, ਹਾਦਸਿਆਂ ਦੇ ਸ਼ਿਕਾਰ ਹੋਏ ਅਤੇ ਡੇਂਗੂ ਪੀੜਿਤਾਂ ਨੂੰ ਖੂਨ ਦੀ ਬਹੁਤ ਜਰੂਰਤ ਹੁੰਦੀ ਹੈ, ਇਸ ਲਈ ਹਰੇਕ ਤੰਦਰੁਸਤ ਵਿਅਕਤੀ ਨੂੰ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਿਹਾ ਬਲੱਡ ਬੈਂਕ 24 ਘੰਟੇ ਖੁੱਲਾ ਰਹਿੰਦਾ ਹੈ ਅਤੇ ਜਰੂਰਤਮੰਦ ਵਿਅਕਤੀ ਲਈ ਬਲੱਡ ਬੈਂਕ ਵਿਚ ਖੂਨ ਹੋਣਾ ਬਹੁਤ ਜਰੂਰੀ ਹੈ। ਇਸ ਮੌਕੇ ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਅਰਪਨ ਦੀਪ ਸਿੰਘ ਸੀਨੀਅਰ ਮੈਡੀਕਲ ਅਫਸਰ, ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ, ਡਾ. ਅਮਨਿੰਦਰ ਸਿੰਘ ਬੀ.ਟੀ.ਓ, ਦਫ਼ਤਰ ਸਿਵਲ ਸਰਜਨ ਦਾ ਸਟਾਫ ਅਤੇ ਬਲੱਡ ਬੈਂਕ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਹਾਜ਼ਿਰ ਸੀ।
Author : Malout Live