ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਬਣ ਰਹੇ ਕਾਰਡਾਂ ਸੰਬੰਧੀ ਲਿਆ ਜਾਇਜਾ
ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਸੁਨੀਲ ਬਾਂਸਲ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਬਣ ਰਹੇ ਕਾਰਡਾਂ ਦਾ ਜਾਇਜ਼ਾ ਲਿਆ ਗਿਆ ਅਤੇ ਸੰਬੰਧਿਤ ਸਟਾਫ ਨੂੰ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਏ ਜਾਣ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਸੁਨੀਲ ਬਾਂਸਲ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਬਣ ਰਹੇ ਕਾਰਡਾਂ ਦਾ ਜਾਇਜ਼ਾ ਲਿਆ ਗਿਆ ਅਤੇ ਸੰਬੰਧਿਤ ਸਟਾਫ ਨੂੰ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਏ ਜਾਣ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦਾ ਇਤਿਹਾਸਿਕ ਉਪਰਾਲਾ ਹੈ, ਜਿਸ ਨਾਲ ਹਰੇਕ ਪਰਿਵਾਰ ਨੂੰ ਸਿਹਤ ਪੱਖੋਂ ਬਿਨ੍ਹਾਂ ਕਿਸੇ ਸ਼ਰਤ ਇਲਾਜ ਮਿਲੇਗਾ।
ਜੇਕਰ ਕਿਸੇ ਨੂੰ ਸਿਹਤ ਪੱਖੋਂ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਇਹ ਯੋਜਨਾ ਉਸ ਦੇ ਲਈ ਲਾਹੇਵੰਦ ਸਾਬਿਤ ਹੋਵੇਗੀ। ਮਰੀਜ਼ਾਂ ਨੂੰ ਆਰਥਿਕ ਤੌਰ ਤੇ ਮੁਸ਼ਕਿਲ ਨਹੀਂ ਆਵੇਗੀ ਅਤੇ 10 ਲੱਖ ਦਾ ਕੈਸ਼ਲੈੱਸ ਇਲਾਜ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਅਧੀਨ ਪੂਰਾ ਪਰਿਵਾਰ ਕਵਰ ਕੀਤਾ ਜਾਵੇਗਾ ਅਤੇ ਰਾਜ ਦੇ ਸਮੂਹ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲ ਵੀ ਸ਼ਾਮਿਲ ਕੀਤੇ ਗਏ ਹਨ, ਤਾਂ ਜੋ ਮਰੀਜ਼ਾਂ ਨੂੰ ਕੋਈ ਖੱਜਲ-ਖੁਆਰੀ ਨਾ ਝੱਲਣੀ ਪਵੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਕਾਰਡ ਸਿਵਲ ਹਸਪਤਾਲਾਂ ਅਤੇ ਵੱਖ-ਵੱਖ ਥਾਂ ਤੇ ਬਣੇ ਕਾਮਨ ਸਰਵਿਸ ਸੈਂਟਰਾਂ ਵਿੱਚ ਬਿਲਕੁਲ ਮੁਫ਼ਤ ਬਣਾਏ ਜਾ ਰਹੇ ਹਨ। ਇਸ ਮੌਕੇ ਡਾ. ਰਾਜੀਵ ਸੱਚਦੇਵਾ ਸੀਨੀਅਰ ਮੈਡੀਕਲ ਅਫਸਰ, ਡਾ. ਦੁਪਿੰਦਰ ਡੀ.ਐਮ.ਸੀ, ਨਰਸਿੰਗ ਸਿਸਟਰ ਅਤੇ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦਾ ਸਟਾਫ ਹਾਜ਼ਿਰ ਸੀ।
Author : Malout Live



