ਸਿਵਲ ਸਰਜਨ ਵੱਲੋਂ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਲਈ ਔਰਤਾਂ ਦੇ ਰੋਗਾਂ ਦੇ ਮਾਹਿਰ ਅਤੇ ਸੀ.ਐਚ.ਸੀ ਬਰੀਵਾਲਾ ਲਈ ਛਾਤੀ ਤੇ ਟੀ.ਬੀ ਦੇ ਮਾਹਿਰ ਡਾਕਟਰਾਂ ਨੂੰ ਦਿੱਤਾ ਨਿਯੁਕਤੀ ਪੱਤਰ

ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਅਤੇ ਸੀ.ਐਚ.ਸੀ ਬਰੀਵਾਲਾ ਵਿਖੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾਕਟਰ ਦਿਲਜੀਤ ਕੌਰ ਔਰਤਾਂ ਦੇ ਰੋਗਾਂ ਦੇ ਮਾਹਿਰ ਅਤੇ ਸੀ.ਐਚ.ਸੀ ਬਰੀਵਾਲਾ ਵਿਖੇ ਡਾਕਟਰ ਕਮਲਦੀਪ ਸਿੰਘ ਛਾਤੀ ਅਤੇ ਟੀ.ਬੀ ਦੇ ਮਾਹਿਰ ਡਾਕਟਰ ਦੀ ਤਾਇਨਾਤੀ ਕੀਤੀ ਗਈ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਚਲਦਿਆਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਅਤੇ ਸੀ.ਐਚ.ਸੀ ਬਰੀਵਾਲਾ ਵਿਖੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾਕਟਰ ਦਿਲਜੀਤ ਕੌਰ ਔਰਤਾਂ ਦੇ ਰੋਗਾਂ ਦੇ ਮਾਹਿਰ ਅਤੇ ਸੀ.ਐਚ.ਸੀ ਬਰੀਵਾਲਾ ਵਿਖੇ ਡਾਕਟਰ ਕਮਲਦੀਪ ਸਿੰਘ ਛਾਤੀ ਅਤੇ ਟੀ.ਬੀ ਦੇ ਮਾਹਿਰ ਡਾਕਟਰ ਦੀ ਤਾਇਨਾਤੀ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਇਲਾਕੇ ਦੇ ਲੋਕਾਂ ਨੂੰ ਇੰਨ੍ਹਾਂ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਸਥਾਨਕ ਪੱਧਰ ਤੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਿਯੁਕਤੀ ਕੀਤੀ ਗਈ ਹੈ। ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦਫਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਡਾਕਟਰਾਂ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ।

ਇਸ ਮੌਕੇ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਲਗਾਤਾਰ ਮਾਹਿਰ ਡਾਕਟਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ ਅਤੇ ਲੋੜਵੰਦ ਮਰੀਜਾਂ ਦਾ ਸਮੇਂ ਸਿਰ ਇਲਾਜ ਹੋ ਸਕੇ। ਉਨ੍ਹਾਂ ਵੱਲੋਂ ਤਾਇਨਾਤ ਕੀਤੇ ਗਏ ਡਾਕਟਰਾਂ ਨੂੰ ਆਪਣੀਆਂ ਡਿਊਟੀਆਂ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਮਰੀਜ਼ਾਂ ਦੀ ਸੇਵਾ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਇਸ ਮੌਕੇ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਕੁਲਤਾਰ ਜਿਲ੍ਹਾ ਪਰਿਵਾਰ ਭਲਾਈ ਅਫਸਰ, ਡੀ.ਐਚ.ਓ ਡਾ. ਅਮ੍ਰਿੰਤਪਾਲ ਕੌਰ, ਲਾਲ ਚੰਦ ਸਿਹਤ ਇੰਸਪੈਕਟਰ, ਲੱਕੀ ਕੁਮਾਰ ਡੀਲਿੰਗ ਸਹਾਇਕ, ਪਵਿੱਤਰ ਸਿੰਘ ਐਮ.ਐਲ.ਟੀ, ਭੁਪਿੰਦਰ ਸਿੰਘ ਸੀਨੀਅਰ ਸਹਾਇਕ, ਸੁਨੀਲ ਕੁਮਾਰ ਹਾਜ਼ਿਰ ਸਨ।

Author : Malout Live