ਸ਼ਹਿਰ ਵਿੱਚ ਕਰਵਾਈ ਜਾ ਰਹੀ ਹੈ ਜੈਟਿੰਗ ਮਸ਼ੀਨ ਨਾਲ ਸੀਵਰੇਜ਼ ਦੀ ਸਫਾਈ
ਜਿਲ੍ਹਾ ਪ੍ਰਸਾਸ਼ਨ ਦੀਆਂ ਹਦਾਇਤਾਂ ਤੇ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ ਢੁੱਕਵੇਂ ਉਪਰਾਲੇ ਕੀਤੇ ਜਾ ਰਹੇ ਹਨ। ਸੀਵਰੇਜ਼ ਪਾਣੀ ਦੀ ਨਿਕਾਸੀ ਲਈ ਵਿਭਾਗ ਵੱਲੋਂ ਜਿਆਦਾ ਸੀਵਰੇਜ਼ ਪ੍ਰਭਾਵਿਤ ਇਲਾਕੇ ਗੋਨਿਆਣਾ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਜੈਟਿੰਗ ਮਸ਼ੀਨ ਨਾਲ ਸੀਵਰੇਜ਼ ਦੀ ਮੇਨ ਲਾਇਨ ਦੀ ਸਫਾਈ ਕਰਵਾਈ ਜਾ ਰਹੀ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਜਗਮੋਹਨ ਸਿੰਘ ਸੰਧੂ ਐੱਸ.ਡੀ.ਓ ਸੈਨੀਟੇਸ਼ਨ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਦੀਆਂ ਹਦਾਇਤਾਂ ਤੇ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ ਢੁੱਕਵੇਂ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਸੀਵਰੇਜ਼ ਪਾਣੀ ਦੀ ਨਿਕਾਸੀ ਲਈ ਵਿਭਾਗ ਵੱਲੋਂ ਜਿਆਦਾ ਸੀਵਰੇਜ਼ ਪ੍ਰਭਾਵਿਤ ਇਲਾਕੇ ਗੋਨਿਆਣਾ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਜੈਟਿੰਗ ਮਸ਼ੀਨ ਨਾਲ ਸੀਵਰੇਜ਼ ਦੀ ਮੇਨ ਲਾਇਨ ਦੀ ਸਫਾਈ ਕਰਵਾਈ ਜਾ ਰਹੀ ਹੈ।
ਜਲਦੀ ਹੀ ਇਸ ਸੜਕ ਦੀ ਸਫਾਈ ਦਾ ਕੰਮ ਮੁਕੰਮਲ ਕਰਵਾਉਣ ਉਪਰੰਤ ਸ਼ਹਿਰ ਦੇ ਬਾਕੀ ਵਾਰਡਾਂ ਵਿੱਚ ਵੀ ਸੀਵਰੇਜ਼ ਦੀ ਸਮੱਸਿਆ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ।
Author : Malout Live