ਸਵੱਛਤਾ ਹੀ ਸੇਵਾ-2026 ਮੁਹਿੰਮ ਤਹਿਤ ਪਿੰਡ ਪੱਕੀ ਟਿੱਬੀ ਦੇ ਸਕੂਲ ਵੱਲੋਂ ਕੀਤੀ ਗਈ ਸਫ਼ਾਈ
ਭਾਰਤ ਸਰਕਾਰ ਦੇ ‘ਸਵੱਛਤਾ ਹੀ ਸੇਵਾ-2026 ਇੱਕ ਦਿਨ, ਇਕ ਘੰਟਾ, ਇਕ ਸਾਥ’ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪੱਕੀ ਟਿੱਬੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ, ਸ਼੍ਰੀ ਯਾਦਵਿੰਦਰ ਮਾਨ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਰਾਜਿੰਦਰ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੁਪਮਾ ਦੀ ਅਗਵਾਈ ਤੇ ਨਿਗਰਾਨੀ ਹੇਠ ਸਫ਼ਾਈ ਮੁਹਿੰਮ ਚਲਾਈ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਭਾਰਤ ਸਰਕਾਰ ਦੇ ‘ਸਵੱਛਤਾ ਹੀ ਸੇਵਾ-2026 ਇੱਕ ਦਿਨ, ਇਕ ਘੰਟਾ, ਇਕ ਸਾਥ’ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪੱਕੀ ਟਿੱਬੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ, ਸ਼੍ਰੀ ਯਾਦਵਿੰਦਰ ਮਾਨ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਰਾਜਿੰਦਰ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੁਪਮਾ ਦੀ ਅਗਵਾਈ ਤੇ ਨਿਗਰਾਨੀ ਹੇਠ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸਕੂਲ ਦੇ ਆਲੇ-ਦੁਆਲੇ ਦੇ ਖੇਤਰ ਦੇ ਨਾਲ-ਨਾਲ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਕੀਤੀ ਗਈ। ਵਿਦਿਆਰਥੀਆਂ ਅਤੇ ਸਟਾਫ਼ ਨੇ ਮਿਲ ਕੇ ਖਿੱਲਰੇ ਕੂੜੇ ਨੂੰ ਇਕੱਠਾ ਕੀਤਾ ਤੇ ਉਸ ਦੀ ਛਾਂਟੀ ਕੀਤੀ। ਕੂੜੇ ਨੂੰ ਨਿਰਧਾਰਤ ਢੰਗ ਨਾਲ ਨਿਪਟਾਉਣ ਲਈ ਭੇਜਿਆ ਗਿਆ। ਇਸ ਦੌਰਾਨ ਪਿੰਡ ਦੇ ਸਰਪੰਚ ਸਰਦਾਰ ਸੁਖਚੈਨ ਸਿੰਘ, ਪੰਚਾਇਤ ਮੈਂਬਰ ਸਰਦਾਰ ਤਿਰਲੋਚਨ ਸਿੰਘ, ਵਿਜੇ ਕੁਮਾਰ ਡਾਲੀ ਅਤੇ ਮਾਪਿਆਂ ਨੇ ਵੀ ਉਤਸ਼ਾਹ ਨਾਲ ਭਾਗ ਲੈਂਦਿਆਂ ਸਕੂਲ ਦੇ ਇਸ ਉਪਰਾਲੇ ਨੂੰ ਪੂਰਾ ਸਹਿਯੋਗ ਦਿੱਤਾ।
ਇਸ ਮੌਕੇ ਸਫ਼ਾਈ ਸਿਰਫ਼ ਇੱਕ ਦਿਨ ਦੀ ਮੁਹਿੰਮ ਨਾ ਰਹਿ ਕੇ ਜੀਵਨ-ਸ਼ੈਲੀ ਦਾ ਹਿੱਸਾ ਬਣਾਉਣ ਦਾ ਸੁਨੇਹਾ ਦਿੱਤਾ ਗਿਆ। ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੇ ਸਫ਼ਾਈ ਦੇ ਕੰਮ ਨੂੰ ਕਿਸੇ ਵਾਧੂ ਜ਼ਿੰਮੇਵਾਰੀ ਵਜੋਂ ਨਹੀਂ, ਸਗੋਂ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਸੁਭਾਵਿਕ ਹਿੱਸਾ ਸਮਝਦਿਆਂ ਪੂਰੇ ਉਤਸ਼ਾਹ ਨਾਲ ਨਿਭਾਇਆ। ਵਿਦਿਆਰਥੀਆਂ ਨੇ ਲੋਕਾਂ ਨੂੰ ਕੂੜਾ ਇੱਧਰ-ਉੱਧਰ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਕਰਨ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਵੀ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੁਪਮਾ ਨੇ ਕਿਹਾ ਕਿ ਸਾਫ਼-ਸੁਥਰਾ ਪਿੰਡ ਕੇਵਲ ਸਰਕਾਰੀ ਮੁਹਿੰਮਾਂ ਨਾਲ ਨਹੀਂ, ਬਲਕਿ ਲੋਕਾਂ ਦੀ ਸਾਂਝੀ ਜ਼ਿੰਮੇਵਾਰੀ ਅਤੇ ਨਿਰੰਤਰ ਭਾਗੀਦਾਰੀ ਨਾਲ ਬਣਦਾ ਹੈ। ਇਹ ਸਾਂਝਾ ਉਪਰਾਲਾ ਸਕੂਲ ਅਤੇ ਪਿੰਡ ਵਿਚਕਾਰ ਸਹਿਯੋਗ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰ ਗਿਆ।
Author : Malout Live



