ਐਨ.ਸੀ.ਸੀ ਅਕੈਡਮੀ ਮਲੋਟ ਵਿਖੇ ਐਡਵਾਂਸ ਲੀਡਰਸ਼ਿਪ ਕੈਂਪ (ALC) ਦਾ ਸ਼ੁੱਭ ਆਰੰਭ

ਐਨ.ਸੀ.ਸੀ ਅਕੈਡਮੀ ਮਲੋਟ ਵਿਖੇ 19 ਅਕਤੂਬਰ ਤੋਂ 30 ਅਕਤੂਬਰ 2026 ਤੱਕ ਲਗਾਏ ਜਾ ਰਹੇ ਐਡਵਾਂਸ ਲੀਡਰਸ਼ਿਪ ਕੈਂਪ (ALC) ਦਾ ਸ਼ੁਭ ਆਰੰਭ ਹੋ ਗਿਆ ਹੈ। ਕੈਂਪ ਦੇ ਉਦਘਾਟਨੀ ਸਮਾਰੋਹ ਦੌਰਾਨ ਕਰਨਲ ਭੁਪਿੰਦਰ ਸਿੰਘ ਮਾਨ ਨੇ ਸਾਰੇ ਕੈਡਿਟਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕੈਡਿਟਾਂ ਨੂੰ ਲੀਡਰਸ਼ਿਪ ਦੀ ਯੋਗਤਾ, ਅਨੁਸ਼ਾਸਨ, ਟੀਮ ਭਾਵਨਾ ਅਤੇ ਸਮਰਪਣ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ।

ਮਲੋਟ : ਐਨ.ਸੀ.ਸੀ ਅਕੈਡਮੀ ਮਲੋਟ ਵਿਖੇ 19 ਅਕਤੂਬਰ ਤੋਂ 30 ਅਕਤੂਬਰ 2026 ਤੱਕ ਲਗਾਏ ਜਾ ਰਹੇ ਐਡਵਾਂਸ ਲੀਡਰਸ਼ਿਪ ਕੈਂਪ (ALC) ਦਾ ਸ਼ੁਭ ਆਰੰਭ ਹੋ ਗਿਆ ਹੈ। ਕੈਂਪ ਦੇ ਉਦਘਾਟਨੀ ਸਮਾਰੋਹ ਦੌਰਾਨ ਕਰਨਲ ਭੁਪਿੰਦਰ ਸਿੰਘ ਮਾਨ ਨੇ ਸਾਰੇ ਕੈਡਿਟਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕੈਡਿਟਾਂ ਨੂੰ ਲੀਡਰਸ਼ਿਪ ਦੀ ਯੋਗਤਾ, ਅਨੁਸ਼ਾਸਨ, ਟੀਮ ਭਾਵਨਾ ਅਤੇ ਸਮਰਪਣ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ। ਇਸ ਕੈਂਪ ਵਿੱਚ ਐਨ.ਸੀ.ਸੀ ਡਾਇਰੈਕਟੋਰੇਟ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ (PHHP&C), ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਦੇ ਕੈਡਿਟ ਭਾਗ ਲੈ ਰਹੇ ਹਨ। ਇਨ੍ਹਾਂ ਵਿੱਚ ਜੰਮੂ, ਸ਼੍ਰੀਨਗਰ, ਨੈਨੀਤਾਲ, ਹਿਮਾਚਲ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਤੋਂ ਆਏ ਕੈਡਿਟ ਸ਼ਾਮਿਲ ਹਨ। ਕੈਂਪ ਦੌਰਾਨ ਕੈਡਿਟਾਂ ਲਈ ਵਿਸ਼ੇਸ਼ ਲੈੱਕਚਰ, ਐੱਸ.ਐੱਸ.ਬੀ (SSB) ਦੀ ਤਿਆਰੀ ਲਈ ਕਲਾਸਾਂ, ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (NDRF) ਵੱਲੋਂ ਸਿਖਲਾਈ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਕੈਡਿਟਾਂ ਵਿੱਚ ਲੀਡਰਸ਼ਿਪ ਦੀ ਯੋਗਤਾ, ਆਤਮ-ਵਿਸ਼ਵਾਸ, ਸ਼ਖ਼ਸੀਅਤ ਦਾ ਵਿਕਾਸ, ਟੀਮ ਭਾਵਨਾ ਅਤੇ ਆਫ਼ਤ ਪ੍ਰਬੰਧਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਇਸ ਕੈਂਪ ਦਾ ਸੰਚਾਲਨ ਸੂਬੇਦਾਰ ਮੇਜਰ ਮਨਜੀਤ ਸਿੰਘ ਦੀ ਅਗਵਾਈ ਹੇਠ 15 ਪੀ.ਆਈ ਸਟਾਫ਼ ਅਤੇ 6 ਏ.ਐਨ.ਓ ਵੱਲੋਂ ਕੀਤਾ ਜਾ ਰਿਹਾ ਹੈ। ਐਡਵਾਂਸ ਲੀਡਰਸ਼ਿਪ ਕੈਂਪ ਵੱਖ-ਵੱਖ ਖੇਤਰਾਂ ਤੋਂ ਆਏ ਕੈਡਿਟਾਂ ਨੂੰ ਆਪਸ ਵਿੱਚ ਤਜਰਬੇ ਸਾਂਝੇ ਕਰਨ, ਲੀਡਰਸ਼ਿਪ ਦੇ ਹੁਨਰ ਵਿਕਸਿਤ ਕਰਨ ਅਤੇ ਰਾਸ਼ਟਰੀ ਏਕਤਾ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ​​ਕਰਨ ਦਾ ਇੱਕ ਮਹੱਤਵਪੂਰਨ ਮੌਕਾ ਪ੍ਰਦਾਨ ਕਰ ਰਿਹਾ ਹੈ।

Author : Malout Live