ਭਾਈਚਾਰਕ ਸਾਂਝੇਦਾਰੀ ਦੂਰ ਕਰੇਗੀ ਡੇਂਗੂ ਦੀ ਬਿਮਾਰੀ- ਡਾ. ਜਗਦੀਪ ਚਾਵਲਾ ਸਿਵਲ ਸਰਜਨ

ਦਫ਼ਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਕੇ ਮੱਛਰਾਂ ਦੇ ਲਾਰਵੇ ਦੀ ਪਹਿਚਾਣ ਕਰਨ ਅਤੇ ਨਸ਼ਟ ਕਰਨ ਸੰਬੰਧੀ ਦੱਸਿਆ ਗਿਆ ਅਤੇ ਇਹ ਸੁਨੇਹਾ ਸਮਾਜ ਵਿੱਚ ਵੱਧ ਤੋਂ ਵੱਧ ਪਹੁੰਚਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਜਿਲ੍ਹੇ ਵਿੱਚ ਹੋਰ ਵਿਭਾਗਾਂ ਅਤੇ ਨਰਸਿੰਗ ਕਾਲਜਾਂ ਦੇ ਸਹਿਯੋਗ ਨਾਲ ਕੁੱਲ 118 ਟੀਮਾਂ ਦਾ ਗਠਨ ਕੀਤਾ ਗਿਆ। ਜਿਨ੍ਹਾਂ ਦੁਆਰਾ ਹਰ ਸ਼ੁੱਕਰਵਾਰ ਵਿਸ਼ੇਸ਼ ਤੌਰ ਤੇ ਹਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਦਫ਼ਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਕੇ ਮੱਛਰਾਂ ਦੇ ਲਾਰਵੇ ਦੀ ਪਹਿਚਾਣ ਕਰਨ ਅਤੇ ਨਸ਼ਟ ਕਰਨ ਸੰਬੰਧੀ ਦੱਸਿਆ ਗਿਆ ਅਤੇ ਇਹ ਸੁਨੇਹਾ ਸਮਾਜ ਵਿੱਚ ਵੱਧ ਤੋਂ ਵੱਧ ਪਹੁੰਚਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਮਾਨਯੋਗ ਸਿਹਤ ਮੰਤਰੀ ਪੰਜਾਬ ਵੱਲੋਂ ਸਿਹਤ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ-ਨਾਲ ਸਕੂਲੀ ਵਿਦਿਆਰਥੀਆਂ, ਨਰਸਿੰਗ ਵਿਦਿਆਰਥੀਆਂ, ਸਾਰੇ ਵਿਭਾਗਾਂ ਦੇ ਅਧਿਕਾਰੀਆਂ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਇੱਕ ਘੰਟਾ ਡੇਂਗੂ ਦਾ ਲਾਰਵਾ ਖਤਮ ਕਰਨ ਲਈ ਗਤੀਵਿਧੀਆਂ ਕਰਨ ਲਈ ਅਪੀਲ ਕੀਤੀ ਗਈ ਹੈ। ਇਨ੍ਹਾਂ ਟੀਮਾਂ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਬੱਸ ਅੱਡਾ, 30ਫੁੱਟੀ ਰੋਡ, ਗਊਸ਼ਾਲਾ ਰੋਡ, ਅਬੋਹਰ ਰੋਡ, ਤਰਨਤਾਰਨ ਨਗਰ, ਬਠਿੰਡਾ ਰੋਡ ਅਤੇ ਹੋਰ ਜਨਤਕ ਥਾਵਾਂ ਤੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਨੇ ਇੰਨ੍ਹਾਂ ਟੀਮਾਂ ਦੇ ਨਾਲ ਜਾ ਕੇ ਡੇਂਗੂ ਵਿਰੋਧੀ ਕੀਤੀਆਂ ਜਾ ਰਹੀਆਂ ਗਤੀਵਿਧੀਆ ਦਾ ਜਾਇਜ਼ਾ ਲਿਆ। ਡੇਂਗੂ ਦੇ ਟੈੱਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਸਿਹਤ ਵਰਕਰ ਅਮਨਦੀਪ ਸਿੰਘ, ਗੁਰਸੇਵਕ ਸਿੰਘ, ਹਰਦੀਪ ਸਿੰਘ, ਅਮ੍ਰਿੰਤਪਾਲ ਸਿੰਘ ਅਤੇ ਬ੍ਰੀਡਿੰਗ ਚੈੱਕਰ ਹਾਜ਼ਿਰ ਸਨ।

Author : Malout Live