ਸ.ਸੀ.ਸੈ.ਸ ਸਕੂਲ ਆਲਮਵਾਲਾ ਵਿਖੇ ਕੌਮਾਂਤਰੀ ਜਲਗਾਹ ਦਿਵਸ ਮੌਕੇ ਵਿਦਿਆਰਥੀਆਂ ਦੇ ਕਰਵਾਏ ਗਏ ਮੁਕਾਬਲੇ
ਕੌਮਾਂਤਰੀ ਜਲਗਾਹ ਦਿਵਸ ਮੌਕੇ ਸ਼ਹੀਦ ਸੁਖਜਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਲਮਵਾਲਾ ਵਿਖੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਇੰਸ ਅਧਿਆਪਕ ਮਿਸ ਸਿਮਰਨ ਰਾਣੀ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਵੱਲੋਂ ਇੱਕ ਹਫ਼ਤਾ ਲਗਾਤਾਰ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕੌਮਾਂਤਰੀ ਜਲਗਾਹ ਦਿਵਸ ਮੌਕੇ ਸ਼ਹੀਦ ਸੁਖਜਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਲਮਵਾਲਾ ਵਿਖੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਇੰਸ ਅਧਿਆਪਕ ਮਿਸ ਸਿਮਰਨ ਰਾਣੀ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਵੱਲੋਂ ਇੱਕ ਹਫ਼ਤਾ ਲਗਾਤਾਰ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ ਗਿਆ।
ਉਨ੍ਹਾਂ ਨੂੰ ਜਲਗਾਹ ਅਤੇ ਪਾਣੀ ਨੂੰ ਬਚਾਉਣ ਲਈ ਅਧਿਆਪਕਾਂ ਵੱਲੋਂ ਪ੍ਰੇਰਿਤ ਕੀਤਾ ਗਿਆ। ਮਿਸ ਸਿਮਰਨ ਰਾਣੀ ਨੇ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਦੌਰਾਨ ਅਲੱਗ-ਅਲੱਗ ਮੁਕਾਬਲੇ ਵੀ ਕਰਵਾਏ ਗਏ। ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਬੱਚਿਆਂ ਨੂੰ ਨਜ਼ਦੀਕ ਦੇ ਤਲਾਬਾਂ ਦਾ ਵਿਜ਼ਿਟ ਵੀ ਕਰਵਾਇਆ ਗਿਆ। ਇਸ ਉਪਰੰਤ ਬੱਚਿਆਂ ਨੂੰ ਰਿਫ਼ਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਿਰ ਸਨ।
Author : Malout Live