ਸ. ਸ਼ੇਰ ਸਿੰਘ ਘੁਬਾਇਆ ਨੂੰ ਭਾਰਤੀ ਖੁਰਾਕ ਨਿਗਮ ਪੰਜਾਬ ਦੇ ਚੇਅਰਮੈਨ ਨਿਯੁਕਤ ਹੋਣ ਤੇ ਵਧਾਈ- ਪ੍ਰੋ. ਰੁਪਿੰਦਰ ਕੌਰ ਰੂਬੀ

ਸੰਸਦੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਸੰਸਦ ਮੈਂਬਰਾਂ (ਲੋਕ ਸਭਾ ਅਤੇ ਰਾਜ ਸਭਾ) ਨੂੰ ਖੁਰਾਕ ਅਤੇ ਜਨਤਕ ਵੰਡ ਵਿਭਾਗ, ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਅਧੀਨ ਭਾਰਤੀ ਖੁਰਾਕ ਨਿਗਮ ਦੀਆਂ ਰਾਜ, ਕੇਂਦਰ ਸ਼ਾਸਿਤ ਪ੍ਰਦੇਸ਼ ਸਲਾਹਕਾਰ ਕਮੇਟੀਆਂ ਦੇ ਚੇਅਰਮੈਨ, ਚੇਅਰਪਰਸਨ ਨਿਯੁਕਤ ਕੀਤੇ ਗਏ ਹਨ।

ਮਲੋਟ (ਪੰਜਾਬ) : ਸੰਸਦੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਸੰਸਦ ਮੈਂਬਰਾਂ (ਲੋਕ ਸਭਾ ਅਤੇ ਰਾਜ ਸਭਾ) ਨੂੰ ਖੁਰਾਕ ਅਤੇ ਜਨਤਕ ਵੰਡ ਵਿਭਾਗ, ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਅਧੀਨ ਭਾਰਤੀ ਖੁਰਾਕ ਨਿਗਮ ਦੀਆਂ ਰਾਜ, ਕੇਂਦਰ ਸ਼ਾਸਿਤ ਪ੍ਰਦੇਸ਼ ਸਲਾਹਕਾਰ ਕਮੇਟੀਆਂ ਦੇ ਚੇਅਰਮੈਨ, ਚੇਅਰਪਰਸਨ ਨਿਯੁਕਤ ਕੀਤੇ ਗਏ ਹਨ। ਇਸੇ ਤਹਿਤ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸ. ਸ਼ੇਰ ਸਿੰਘ ਘੁਬਾਇਆ ਨੂੰ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ) ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਸ ਦੌਰਾਨ ਹਲਕਾ ਮਲੋਟ ਦੇ ਇੰਚਾਰਜ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਪੱਤਰਕਾਰਾਂ ਨਾਲ਼ ਗੱਲਬਾਤ ਕਰਦਿਆਂ ਕਿਹਾ ਕਿ ਸੰਸਦੀ ਮਾਮਲਿਆਂ ਦੇ ਮੰਤਰਾਲੇ ਵੱਲੋਂ ਇਸ ਸੰਬੰਧੀ ਜਿਵੇਂ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਤਾਂ ਪੰਜਾਬ ਦੇ ਹਲਕਾ ਮਲੋਟ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ, ਉਹਨਾਂ ਕਿਹਾ ਕਿਹਾ ਸੰਸਦ ਮੈਂਬਰ ਘੁਬਾਇਆ ਜੀ ਬਹੁਤ ਹੀ ਮਿਹਨਤੀ ਤੇ ਇਮਾਨਦਾਰ ਨੇਤਾ ਹਨ, ਜਿਹਨਾਂ ਨੇ ਲੋਕ ਸਭਾ ਵਿੱਚ ਵੀ ਆਪਣੇ ਖੇਤਰ ਦੇ ਲੋਕ ਦੀ ਆਵਾਜ਼ ਬੁਲੰਦ ਕੀਤੀ ਹੈ, ਜਿਸ ਉੱਪਰ ਕਾਂਗਰਸ ਪਾਰਟੀ ਤੇ ਹਲਕੇ ਦੇ ਲੋਕਾਂ ਨੂੰ ਮਾਣ ਹੈ। ਉਹਨਾਂ ਕਿਹਾ ਕਿ ਸੰਸਦ ਮੈਂਬਰ ਘੁਬਾਇਆ ਜੀ ਨੂੰ ਬੀਤੇ ਦਿਨੀ ਹਲਕਾ ਮਲੋਟ ਦੇ ਸ਼ਹਿਰ ਅਤੇ ਪਿੰਡਾਂ ਦੇ ਵਿਕਾਸ ਕਾਰਜ ਧਿਆਨ ਵਿੱਚ ਲਿਆਂਦੇ ਸਨ, ਉਹਨਾਂ ਵੱਲੋਂ ਜਲਦ ਹੀ ਆਪਣੇ ਫੰਡਾਂ ਨਾਲ ਮਲੋਟ ਹਲਕੇ ਦੇ ਕੰਮ ਸ਼ੁਰੂ ਕਰਵਾਏ ਜਾਣਗੇ। ਇਸ ਮੌਕੇ ਹਲਕਾ ਮਲੋਟ ਦੇ ਸਾਰੇ ਹੀ ਆਹੁਦੇਦਾਰ, ਪੰਚ, ਸਰਪੰਚ, MC ਸਹਿਬਾਨਾਂ ਅਤੇ ਵਰਕਰ ਸਹਿਬਾਨਾਂ ਨੇ ਸ. ਸ਼ੇਰ ਸਿੰਘ ਘੁਬਾਇਆ ਨੂੰ ਵਧਾਈ ਦਿੱਤੀ।

Author : Malout Live