ਕਾਂਗਰਸ ਪ੍ਰਧਾਨ ਦੀ ਤਾਜਪੋਸ਼ੀ ਸਮਾਗਮ ਵਿੱਚ ਹਲਕਾ ਲੰਬੀ ਤੋਂ ਰਾਣਾ ਚਾਹਲ ਦੀ ਅਗਵਾਈ ਵਿੱਚ ਵਰਕਰਾਂ ਵੱਲੋਂ ਸ਼ਮੂਲੀਅਤ
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਸ. ਪ੍ਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ਵਿੱਚ ਹਲਕਾ ਲੰਬੀ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁੱਖ ਬੁਲਾਰੇ ਰਾਣਾ ਬਲਜੀਤ ਸਿੰਘ ਚਾਹਲ ਨੇ ਵਰਕਰਾਂ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਰਾਣਾ ਬਲਜੀਤ ਸਿੰਘ ਚਾਹਲ ਨੇ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਨੂੰ ਮਜ਼ਬੂਤੀ ਮਿਲੇਗੀ।
ਮਲੋਟ (ਪੰਜਾਬ) : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਸ. ਪ੍ਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ਵਿੱਚ ਹਲਕਾ ਲੰਬੀ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁੱਖ ਬੁਲਾਰੇ ਰਾਣਾ ਬਲਜੀਤ ਸਿੰਘ ਚਾਹਲ ਨੇ ਵਰਕਰਾਂ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਰਾਣਾ ਬਲਜੀਤ ਸਿੰਘ ਚਾਹਲ ਨੇ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਨੂੰ ਮਜ਼ਬੂਤੀ ਮਿਲੇਗੀ ਤੇ 2027 ਵਿੱਚ ਕਾਂਗਰਸ ਪਾਰਟੀ ਆਪਣੀ ਸਰਕਾਰ ਬਣਾਵੇਗੀ। ਪ੍ਰਗਟ ਸਿੰਘ ਦੀ ਕਪਤਾਨੀ ਵਿੱਚ ਕਾਂਗਰਸ ਪਾਰਟੀ ਇੱਕ ਹੈ।
ਇਸ ਮੌਕੇ ਪੰਜਾਬ ਕਾਂਗਰਸ ਕਿਸਾਨ ਸੈਲ ਦੇ ਜਨਰਲ ਸਕੱਤਰ ਜੁਗਰਾਜ ਸਿੰਘ, ਪੰਜਾਬ ਕਾਂਗਰਸ ਕਿਸਾਨ ਸੈਲ ਦੇ ਜਨਰਲ ਸਕੱਤਰ ਸੁਖਨੰਦਨ ਸਿੰਘ, ਪੰਜਾਬ ਕਾਂਗਰਸ ਦੇ ਜਿਲ੍ਹਾ ਜਨਰਲ ਸਕੱਤਰ ਧਰਮਿੰਦਰ ਸਿੰਘ, ਕਾਂਗਰਸ ਦੇ ਜਿਲ੍ਹਾ ਜਨਰਲ ਸਕੱਤਰ ਰਣਜੀਤ ਸਿੰਘ, ਜਿਲ੍ਹਾ ਕਾਂਗਰਸ ਦੇ ਸਕੱਤਰ ਨਿੰਦਰ ਖੁੱਡੀਆਂ, ਕੰਵਲਜੀਤ ਸਿੰਘ ਅਤੇ ਸੁਖਬੀਰ ਲੋਟਾ ਹਾਜ਼ਿਰ ਸਨ।
Author : Malout Live



