ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਮੀਡੀਆ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ
ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਬਣਾਉਂਦਿਆਂ ਮਿਸ਼ਨ 2027 ਦੇ ਨਾਂ ਹੇਠ ਸੂਬਾ ਪੱਧਰੀ ਮੀਡੀਆ ਟੀਮ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਮੀਡੀਆ ਨਾਲ ਸੰਬੰਧਿਤ ਸਾਰੇ ਅਹੁਦੇਦਾਰਾਂ ਦੇ ਸੁਝਾਅ ਲਏ ਗਏ।
ਮਲੋਟ (ਪੰਜਾਬ) : ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਬਣਾਉਂਦਿਆਂ ਮਿਸ਼ਨ 2027 ਦੇ ਨਾਂ ਹੇਠ ਸੂਬਾ ਪੱਧਰੀ ਮੀਡੀਆ ਟੀਮ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਮੀਡੀਆ ਨਾਲ ਸੰਬੰਧਿਤ ਸਾਰੇ ਅਹੁਦੇਦਾਰਾਂ ਦੇ ਸੁਝਾਅ ਲਏ ਗਏ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼੍ਰੀ ਭੁਪੇਸ਼ ਬਘੇਲ ਸਾਬਕਾ ਮੁੱਖ ਮੰਤਰੀ ਛੱਤੀਸਗੜ, ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ, ਰਵਿੰਦਰ ਰਾਉ ਡਾਲਮੀ ਸਹਿ ਇੰਚਾਰਜ ਮਾਲਵਾ ਜੋਨ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਰਾਣਾ ਬਲਜੀਤ ਸਿੰਘ ਚਹਿਲ ਖੁੱਡੀਆਂ ਅਤੇ ਬਾਕੀ ਸੂਬਾ ਪੱਧਰੀ ਪੰਜਾਬ ਕਾਂਗਰਸ ਦੇ ਬੁਲਾਰੇ ਮੀਟਿੰਗ ਵਿੱਚ ਹਾਜ਼ਿਰ ਹੋਏ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਆ ਰਹੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਕੰਮਾਂ ਵਿੱਚ ਹੋ ਰਹੀਆਂ ਬੇਨਿਯਮੀਆਂ ਅਤੇ ਧੱਕੇਸ਼ਾਹੀਆਂ ਬਾਰੇ ਚਰਚਾ ਹੋਈ।
ਇਸ ਮੌਕੇ ਭੁਪੇਸ਼ ਬਘੇਲ ਨੇ ਕਿਹਾ ਕਿ ਸਾਰੇ ਵਰਕਰਾਂ ਅਤੇ ਲੀਡਰਾਂ ਨੂੰ ਮਿਲ ਕੇ ਇਸ ਮਿਸ਼ਨ ਨੂੰ ਸਫਲ ਕਰਨਾ ਚਾਹੀਦਾ ਹੈ। ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਪੰਜਾਬ ਬਹੁਤ ਮਾੜੀ ਸਥਿਤੀ ਵਿੱਚੋਂ ਲੰਘ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਸਿਰਫ਼ ਕਾਂਗਰਸ ਪਾਰਟੀ ਤੇ ਹੀ ਉਮੀਦ ਹੈ। ਇਸ ਮੀਟਿੰਗ ਵਿੱਚ ਲੰਬੀ ਹਲਕੇ ਤੋਂ ਪਹੁੰਚੇ ਰਾਣਾ ਬਲਜੀਤ ਸਿੰਘ ਚਹਿਲ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਸ਼ਰੇਆਮ ਚੱਲ ਰਿਹਾ ਹੈ। ਦਿਨ-ਦਿਹਾੜੇ ਕਤਲ ਹੋ ਰਹੇ ਹਨ, ਪਰ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਹੈ। ਇਸ ਲਈ ਪੰਜਾਬ ਨੂੰ ਚੰਗੇ ਸ਼ਾਸ਼ਨ ਦੀ ਜਰੂਰਤ ਹੈ, ਜੋ ਕਾਂਗਰਸ ਪਾਰਟੀ ਹੀ ਦੇ ਸਕਦੀ ਹੈ। ਰਾਣਾ ਚਹਿਲ ਨੇ ਮੀਡੀਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਬਾਰੇ ਆਪਣੇ ਸੁਝਾਅ ਵੀ ਸਾਂਝੇ ਕੀਤੇ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਪੰਜਾਬ ਪ੍ਰਧਾਨ ਦੀ ਕਮਾਂਡ ਵਿੱਚ ਮਿਹਨਤ ਨਾਲ ਕੰਮ ਕਰਨਾ ਚਾਹੀਦਾ ਹੈ।
Author : Malout Live



