ਹਲਕਾ ਵਿਧਾਇਕ ਗਿੱਦੜਬਾਹਾ ਵੱਲੋਂ ਪਿੰਡ ਭਾਰੂ ਅਤੇ ਮਧੀਰ ਵਿਖੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਅਧੀਨ ਕੰਮਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਸਹੂਲਤਾਂ ਨੂੰ ਆਧੁਨਿਕ ਤਰੀਕੇ ਨਾਲ ਲਾਗੂ ਕਰਨ ਦੇ ਮੰਤਵ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਗਿੱਦੜਬਾਹਾ ਦੇ ਪਿੰਡ ਭਾਰੂ ਅਤੇ ਮਧੀਰ ਵਿਖੇ ਸਰਕਾਰੀ ਸਕੂਲਾਂ ਵਿੱਚ ਕੰਮਾਂ ਦੀ ਸ਼ੁਰੂਆਤ ਹਲਕਾ ਵਿਧਾਇਕ ਸ਼੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਸਹੂਲਤਾਂ ਨੂੰ ਆਧੁਨਿਕ ਤਰੀਕੇ ਨਾਲ ਲਾਗੂ ਕਰਨ ਦੇ ਮੰਤਵ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਗਿੱਦੜਬਾਹਾ ਦੇ ਪਿੰਡ ਭਾਰੂ ਅਤੇ ਮਧੀਰ ਵਿਖੇ ਸਰਕਾਰੀ ਸਕੂਲਾਂ ਵਿੱਚ ਕੰਮਾਂ ਦੀ ਸ਼ੁਰੂਆਤ ਹਲਕਾ ਵਿਧਾਇਕ ਸ਼੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਸ਼੍ਰੀ ਜਸਪਾਲ ਸਿੰਘ ਅਤੇ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਸ਼੍ਰੀ ਹਰਦੀਪ ਸਿੰਘ ਭੰਗਾਲ ਹਾਜ਼ਿਰ ਰਹੇ। ਇਸ ਮੌਕੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸਿੱਖਿਆ ਕ੍ਰਾਂਤੀ ਵੱਲ ਲੈ ਕੇ ਜਾ ਰਹੇ ਹਾਂ। ਪੰਜਾਬ ਸਰਕਾਰ ਵੱਲੋਂ ਲਗਾਤਰ ਸਿੱਖਿਆ ਖੇਤਰ ਵਿੱਚ ਵਾਧਾ ਕਰਦਿਆਂ ਉੱਚ ਕੋਟੀ ਦੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਫੰਡਾਂ ਦੀ ਸਹਾਇਤਾ ਨਾਲ ਸਕੂਲਾਂ ਵਿੱਚ ਨਵੇਂ ਸਮਾਰਟ ਕਲਾਸ ਰੂਮਜ਼, ਲੈਬਸ, ਲਾਇਬ੍ਰੇਰੀ, ਬਾਥਰੂਮ, ਚਾਰ ਦੀਵਾਰੀ, ਆਧੁਨਿਕ ਫਰਨੀਚਰ ਆਦਿ ਸਹੂਲਤਾਂ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ 

ਅਤੇ ਸਕੂਲਾਂ ਵਿੱਚ ਚਾਰ ਦੀਵਾਰੀ ਹੋਣ ਨਾਲ ਵਿਦਿਆਰਥੀ ਸਕੂਲਾਂ ਵਿੱਚ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ। ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਬੱਚਿਆਂ ਵਿੱਚ ਆਤਮ ਵਿਸ਼ਵਾਸ਼ ਵਿੱਚ ਵਾਧਾ ਕੀਤਾ ਜਾਵੇ, ਜਿਸ ਨਾਲ ਉਹ ਪੜ੍ਹਾਈ ਦੇ ਨਾਲ-ਨਾਲ ਹੋਰ ਹੁਨਰ ਗਿਆਨ ਨੂੰ ਸਿੱਖ ਲੈਣ ਅਤੇ ਅੱਗੇ ਨੌਕਰੀਆਂ ਪ੍ਰਾਪਤ ਕਰਨ ਸਮੇਂ ਉਨ੍ਹਾਂ ਵਿੱਚ ਆਤਮ ਵਿਸ਼ਾਵਸ਼ ਦੀ ਕੋਈ ਕਮੀ ਨਾ ਰਹੇ ਅਤੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਕੇ ਆਪਣਾ ਮਾਪਿਆਂ ਦਾ ਅਤੇ ਆਪਣੇ ਸਕੂਲ ਦਾ ਨਾਂ ਰੋਸ਼ਣ ਕਰਨ। ਇਸ ਮੌਕੇ ਸਕੂਲ ਦੀ ਐੱਸ.ਐਮ.ਸੀ ਕਮੇਟੀ ਦੇ ਚੇਅਰਮੈਨ ਸ਼੍ਰੀ ਜਸਬੀਰ ਸਿੰਘ, ਸ਼੍ਰੀ ਗੋਪੀ ਰਾਮ, ਸ਼੍ਰੀ ਬਲਰਾਜ ਸਿੰਘ, ਪਿੰਡ ਦੇ ਸਰਪੰਚ ਅਤੇ ਪੰਚਾਂ ਤੋਂ ਇਲਾਵਾ ਪਤਵੰਤੇ ਵਿਅਕਤੀ ਹਾਜ਼ਿਰ ਸਨ।

Author : Malout Live