ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਗਿਆ ‘ਸੰਵਿਧਾਨ ਦਿਵਸ'
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਇੱਕ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਤੇ ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅ ਕਰ ਰਹੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਉਹਨਾਂ ਨੂੰ ਸੰਵਿਧਾਨ ਦਿਵਸ ਦੀ ਮਹੱਤਤਾ ਸੰਬੰਧੀ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਜੀਆਂ ਵੱਲੋ ਵਿਸਥਾਰਪੂਰਵਕ ਢੰਗ ਨਾਲ ਜਾਣਕਾਰੀ ਦਿੱਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਣਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਜੀਆਂ ਦੀ ਦਿਸ਼ਾ ਨਿਰੇਦਸ਼ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਇੱਕ ਪ੍ਰੋਗਰਾਮ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਸਾਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਵੱਲੋਂ ਕੀਤੀ ਗਈ ਅਤੇ ਉਹਨਾਂ ਨਾਲ ਸ੍ਰੀ ਹਿਮਾਂਸ਼ੂ ਅਰੋੜਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਤੇ ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅ ਕਰ ਰਹੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਉਹਨਾਂ ਨੂੰ ਸੰਵਿਧਾਨ ਦਿਵਸ ਦੀ ਮਹੱਤਤਾ ਸੰਬੰਧੀ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਜੀਆਂ ਵੱਲੋ ਵਿਸਥਾਰਪੂਰਵਕ ਢੰਗ ਨਾਲ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਪ੍ਰੋਫ਼ੈਸਰ ਰੇਨੂੰ ਵਿਜ ਵਾਈਸ ਚਾਂਸਲਰ ਪੰਜਾਬ ਯੂਨੀਵਰਸਿਟੀ ਜੀਆਂ ਵੱਲੋਂ ਵੀ ਆਏ ਮੁੱਖ ਮਹਿਮਾਨਾਂ ਨੂੰ ਜੀ ਆਇਆ ਆਖਿਆ ਗਿਆ। ਇਸ ਮੌਕੇ ਸ੍ਰੀਮਤੀ ਗੁਰਪ੍ਰੀਤ ਕੌਰ, ਸ਼੍ਰੀ ਗੁਰਪਾਲ ਸਿੰਘ ਅਸਿਸਟੈਂਟ ਅਤੇ ਰਿਜ਼ਨਲ ਸੈਂਟਰ ਦਾ ਸਟਾਫ ਵੀ ਹਾਜ਼ਿਰ ਸੀ। ਅੰਤ ਵਿੱਚ ਰਿਜ਼ਨਲ ਸੈਂਟਰ ਦੇ ਪ੍ਰਿੰਸੀਪਲ ਸਾਹਿਬ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਤੁਹਾਡੇ ਵੱਲੋਂ ਵੱਡਮੁੱਲੀ ਜਾਣਕਾਰੀ ਦਿੱਤੀ ਗਈ ਹੈ ਉਸ ਉੱਪਰ ਅਮਲ ਕਰਨਗੇ ਅਤੇ ਇਸ ਸੰਬੰਧੀ ਆਮ ਲੋਕਾਂ ਨੂੰ ਵੀ ਜਾਣਕਾਰੀ ਦੇਣਗੇ। ਇਸ ਮੌਕੇ ਪ੍ਰਚਾਰ ਸਮੱਗਰੀ ਵੰਡੀ ਗਈ।
Author : Malout Live



