ਪਰਾਲੀ ਪ੍ਰਬੰਧਨ ਲਈ ਜਿਲ੍ਹੇ ਅੰਦਰ ਸਥਾਪਿਤ ਕੀਤੇ ਗਏ ਕੰਟਰੋਲ ਰੂਮ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਬੀਤੇ ਦਿਨੀਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਣੂੰ ਕਰਵਾਇਆ ਜਾਵੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਤਾਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਬੀਤੇ ਦਿਨੀਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਣੂੰ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੀ ਡਿਊਟੀ ਪ੍ਰਤੀ ਕੁਤਾਹੀ ਵਰਤਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ 360 ਡਿਗਰੀ ਐਪ ਰਾਹੀਂ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਅਫ਼ਸਰਾਂ 'ਤੇ ਨਜ਼ਰ ਰੱਖੀ ਜਾਵੇਗੀ।
ਉਨ੍ਹਾਂ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਵਿੱਚ ਨਿਯੁਕਤ ਕੀਤੇ ਗਏ ਨੋਡਲ ਅਧਿਕਾਰੀ ਅਤੇ ਕਰਮਚਾਰੀ ਸਰਕਾਰੀ ਛੁੱਟੀਆਂ ਦੌਰਾਨ ਵੀ ਆਪਣੇ ਅਧਿਕਾਰ ਖੇਤਰ ਵਿੱਚ ਰਹਿ ਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਂਦੇ ਰਹਿਣਗੇ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਉਕਤ ਅਨੁਸਾਰ ਜਿਲ੍ਹੇ ਵਿੱਚ ਕੰਟਰੋਲ ਰੂਮ ਵੀ ਸਥਾਪਿਤ ਕਰ ਦਿੱਤੇ ਗਏ ਹਨ, ਜਿਵੇ ਕਿ ਜਿਲ੍ਹਾ ਪੱਧਰ 'ਤੇ ਡਾ. ਹਰਜੀਤ ਸਿੰਘ ਏ.ਡੀ.ਓ (95696-95598), ਬਲਾਕ ਸ਼੍ਰੀ ਮੁਕਤਸਰ ਸਾਹਿਬ ਲਈ ਡਾ. ਸ਼ਵਿੰਦਰ ਸਿੰਘ ਏ.ਡੀ.ਓ. (99154- 85041), ਬਲਾਕ ਮਲੋਟ ਲਈ ਮੋ: ਨੂੰ: (76819-95355), ਬਲਾਕ ਗਿੱਦੜਬਾਹਾ ਲਈ ਮੋ: ਨੂੰ: (79866- 03352) ਅਤੇ ਬਲਾਕ ਲੰਬੀ ਲਈ ਮੋਬਾ. ਨੰ: (76259-95897) ਮੌਜੂਦ ਹਨ। ਕਿਸਾਨ ਪਰਾਲੀ ਪ੍ਰਬੰਧਨ ਦੀ ਜਾਣਕਾਰੀ ਅਤੇ ਮਸ਼ੀਨਾਂ ਦੀ ਉਪਲੱਬਧਤਾ ਲਈ ਇਨ੍ਹਾਂ ਨੰਬਰਾਂ 'ਤੇ ਕਿਸੇ ਸਮੇਂ ਵੀ ਸੰਪਰਕ ਕਰ ਸਕਦੇ ਹਨ।
Author : Malout Live