ਮਲੋਟ ਵਾਰਡ ਨੰ.12 ਅਤੇ ਨਗਰ ਪੰਚਾਇਤ ਬਰੀਵਾਲਾ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਹੋਇਆ ਸ਼ੁਰੂ
ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਕੌਸਲ/ਨਗਰ ਪੰਚਾਇਤ ਦੀਆਂ ਚੋਣਾਂ ਦੇ ਸੰਬੰਧ ਵਿੱਚ ਵੋਟਰ ਸੂਚੀਆਂ ਦੀ ਰਵਿਜਨ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਅਨੁਸਾਰ ਯੋਗਤਾ ਮਿਤੀ 01-11-2024 ਨਿਰਧਾਰਿਤ ਕੀਤੀ ਗਈ ਹੈ ਅਤੇ ਸੁਧਾਈ ਦਾ ਕੰਮ ਸ਼ੁਰੂ ਹੋ ਗਿਆ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਕੌਸਲ/ਨਗਰ ਪੰਚਾਇਤ ਦੀਆਂ ਚੋਣਾਂ ਦੇ ਸੰਬੰਧ ਵਿੱਚ ਵੋਟਰ ਸੂਚੀਆਂ ਦੀ ਰਵਿਜਨ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਅਨੁਸਾਰ ਯੋਗਤਾ ਮਿਤੀ 01-11-2024 ਨਿਰਧਾਰਿਤ ਕੀਤੀ ਗਈ ਹੈ। ਇਹ ਜਾਣਕਾਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ-ਵਧੀਕ ਜਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਨੇ ਦਿੱਤੀ। ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਗਰ ਪੰਚਾਇਤ ਬਰੀਵਾਲਾ ਵਿਖੇ ਜਨਰਲ ਚੋਣਾਂ ਅਤੇ ਨਗਰ ਕੌਸਲ ਮਲੋਟ ਅਧੀਨ ਵਾਰਡ ਨੰਬਰ 12 ਵਿਖੇ ਉਪ ਚੋਣਾਂ ਕਰਵਾਈਆਂ ਜਾਣੀਆਂ ਹਨ ਅਤੇ ਆਮ ਜਨਤਾ ਲਈ ਮੋਜੂਦਾ ਵੋਟਰ ਸੂਚੀਆਂ ਸੰਬੰਧਿਤ ਈ.ਆਰ.ਓ ਦਫਤਰ, ਨਗਰ ਕੌਸਲ ਮਲੋਟ ਅਤੇ ਨਗਰ ਪੰਚਾਇਤ ਬਰੀਵਾਲਾ ਦੇ ਦਫਤਰਾਂ ਵਿਖੇ ਉਪਲੱਬਧ ਹੋਣਗੀਆਂ।
ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਰਾਫਟ ਵੋਟਰ ਸੂਚੀਆਂ ਦੀ ਪਬਲੀਕੇਸ਼ਨ ਮਿਤੀ 14-11-2024 ਕਰ ਦਿੱਤੀ ਹੈ ਅਤੇ ਇਹਨਾਂ ਸੂਚੀਆਂ ਲਈ ਦਾਅਵੇ/ਇਤਰਾਜ ਮਿਤੀ 18-11-2024 ਤੋਂ 25-11-2024 ਤੱਕ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ/ਇਤਰਾਜਾਂ ਦਾ ਨਿਪਟਾਰਾ 03 ਦਸੰਬਰ 2024 ਤੱਕ ਕਰਨ ਅਤੇ ਵੋਟਰ ਸੂਚੀਆਂ ਦੀ ਫਾਈਨਲ ਪਬਲੀਕੇਸ਼ਨ ਦੀ ਮਿਤੀ 07-12-2024 (ਸ਼ਨੀਵਾਰ) ਨਿਰਧਾਰਿਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਮਿਤੀ 20-11-2024 ਅਤੇ 21-11-2024 ਨੂੰ ਸਪੈਸ਼ਲ ਕੰਪੇਨ ਚਲਾਕੇ ਆਮ ਜਨਤਾ ਤੋਂ ਫਾਰਮ 7, 8 ਅਤੇ 9 ਰਾਹੀਂ ਦਾਅਵੇ/ਇਤਰਾਜ ਪ੍ਰਾਪਤ ਕੀਤੇ ਜਾਣੇ ਹਨ।
Author : Malout Live