ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਨਰਮੇ ਦੀ ਫਸਲ ਦਾ ਕੀਤਾ ਗਿਆ ਸਰਵੇਖਣ

ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਰਮਾ ਪੱਟੀ ਜ਼ਿਲ੍ਹਿਆਂ ਵਿੱਚ ਨਰਮੇਂ/ਕਪਾਹ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਕੀਟ ਸਰਵੇਖਣ ਅਤੇ ਹੋਰ ਗਤੀਵਿਧੀਆਂ ਦੀ ਮੋਨੀਟਰਿੰਗ ਕਰਨ ਲਈ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ ਹੈ। ਡਾ. ਗਿੱਲ ਨੇ ਦੱਸਿਆ ਕਿ ਕਿਸੇ ਵੀ ਸਮੱਸਿਆ ਲਈ ਕਿਸਾਨ ਹੈਲਪ ਡੈਸਕ ਨੰਬਰ 98781-66287 ਤੇ ਸੰਪਰਕ ਕਰ ਸਕਦੇ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਰਮਾ ਪੱਟੀ ਜ਼ਿਲ੍ਹਿਆਂ ਵਿੱਚ ਨਰਮੇਂ/ਕਪਾਹ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਕੀਟ ਸਰਵੇਖਣ ਅਤੇ ਹੋਰ ਗਤੀਵਿਧੀਆਂ ਦੀ ਮੋਨੀਟਰਿੰਗ ਕਰਨ ਲਈ ਗਠਿਤ ਤਿੰਨ ਮੈਂਬਰੀ ਕਮੇਟੀ ਜਿਸ ਵਿੱਚ ਡਾ. ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ), ਸ਼੍ਰੀ ਮੁਕਤਸਰ ਸਾਹਿਬ ਟੀਮ ਇੰਚਾਰਜ਼ ਹਨ। ਡਾ. ਯਾਦਵਿੰਦਰ ਸਿੰਘ ਏ.ਐਮ.ਓ ਫਰੀਦਕੋਟ ਅਤੇ ਡਾ. ਅਮਨ ਕੇਸ਼ਵ ਪੀ.ਡੀ (ਆਤਮਾ) ਫਰੀਦਕੋਟ ਬਤੌਰ ਮੈਂਬਰ ਹਨ, ਵੱਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਿੰਡ ਕੋਟਭਾਈ, ਗਿੱਦੜਬਾਹਾ, ਦੌਲਾ, ਪਿਉਰੀ ਅਤੇ ਜੰਡਵਾਲਾ ਦੇ ਵੱਖ-ਵੱਖ ਖੇਤਾਂ ਵਿੱਚ ਨਰਮੇ ਦੀ ਫ਼ਸਲ ਦਾ ਸਰਵੇਖਣ ਕੀਤਾ ਗਿਆ। ਸਰਵੇਖਣ ਦੌਰਾਨ ਚਿੱਟੀ ਮੱਖੀ ਦਾ ਹਮਲਾ ਈ.ਟੀ.ਐਲ (ਵਿੱਤੀ ਨੁਕਸਾਨ ਦੇ ਪੱਧਰ) ਤੋਂ ਘੱਟ ਪਾਇਆ ਗਿਆ ਅਤੇ ਕਿਸੇ ਵੀ ਖੇਤ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ।

ਮੀਟਿੰਗ ਦੌਰਾਨ ਡਾ. ਸੁਖਜਿੰਦਰ ਸਿੰਘ ਅਤੇ ਡਾ. ਕਰਨਜੀਤ ਸਿੰਘ ਪੀ.ਡੀ (ਆਤਮਾ) ਵੱਲੋਂ ਨਰਮੇ ਦੀ ਫ਼ਸਲ ਦੀ ਸਾਂਭ-ਸੰਭਾਲ ਅਤੇ ਫ਼ਸਲ ਲਈ ਵਰਤੇ ਜਾਣ ਵਾਲੇ ਲੋੜੀਂਦੇ ਖੁਰਾਕੀ ਤੱਤਾਂ ਸੰਬੰਧੀ ਖੇਤੀਬਾੜੀ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਗਈ, ਤਾਂ ਜੋ ਇਹ ਜਾਣਕਾਰੀ ਲਗਾਏ ਜਾ ਰਹੇ ਕੈਂਪਾਂ ਜ਼ਰੀਏ ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਤੱਕ ਪੁੱਜਦੀ ਹੋ ਸਕੇ। ਮੀਟਿੰਗ ਦੌਰਾਨ ਡਾ. ਚਰਨਜੀਤ ਸਿੰਘ ਵੱਲੋਂ ਹਾਜ਼ਰੀਨ ਖੇਤੀਬਾੜੀ ਅਧਿਕਾਰੀਆਂ ਨੂੰ ਨਰਮੇ ਦੀ ਫ਼ਸਲ ਸੰਬੰਧੀ ਹੋਰ ਲੋੜੀਂਦੇ ਯਤਨ ਕਰਨ ਲਈ ਕਿਹਾ ਗਿਆ। ਅੰਤ ਵਿੱਚ ਡਾ. ਗਿੱਲ ਨੇ ਦੱਸਿਆ ਕਿ ਕਿਸੇ ਵੀ ਸਮੱਸਿਆ ਲਈ ਕਿਸਾਨ ਹੈਲਪ ਡੈਸਕ ਨੰਬਰ 98781-66287 ਤੇ ਸੰਪਰਕ ਕਰ ਸਕਦੇ ਹਨ।

Auhtor : Malout Live