ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਵੱਲੋਂ ਸਕੂਲੀ ਵਿਦਿਆਰਥਣਾਂ ਦੀ ਕੀਤੀ ਗਈ ਕਾਊਂਸਲਿੰਗ
ਸ਼੍ਰੀ ਦਲਜੀਤ ਸਿੰਘ ਬਰਾੜ, ਪਲੇਸਮੈਂਟ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, (ਲੜਕੀਆਂ) ਰੁਪਾਣਾ ਦੇ 40 ਵਿਦਿਆਰਥੀਆਂ ਵੱਲੋਂ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਦਲਜੀਤ ਸਿੰਘ ਬਰਾੜ, ਪਲੇਸਮੈਂਟ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, (ਲੜਕੀਆਂ) ਰੁਪਾਣਾ ਦੇ 40 ਵਿਦਿਆਰਥੀਆਂ ਵੱਲੋਂ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ।
ਇਸ ਦੌਰਾਨ ਪਲੇਸਮੈਂਟ ਅਫ਼ਸਰ ਨੇ ਵਿਦਿਆਰਥਣਾਂ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਵਿਦਿਆਰਥਣਾਂ ਦੇ ਸੁਨਹਿਰੇ ਭਵਿੱਖ ਲਈ ਵੱਖ-ਵੱਖ ਵਿਸ਼ਿਆਂ ਸੰਬੰਧੀ ਕਾਊਂਸਲਿੰਗ ਕੀਤੀ ਗਈ। ਇਸ ਕਾਊਂਸਲਿੰਗ ਸੈਸ਼ਨ ਦੌਰਾਨ ਸਕੂਲ ਦੇ ਅਧਿਆਪਕ ਸਾਹਿਬਾਨ ਮੌਜੂਦ ਰਹੇ।
Author : Malout Live