ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਸਾਈਬਰ ਕ੍ਰਾਈਮ ਸੰਬੰਧੀ ਜਾਗਰੂਕਤਾ ਸੈਮੀਨਾਰ

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ, ਇੰਟਰਨੈੱਟ ਅਤੇ ਕੰਪਿਊਟਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਸਵੇਰ ਦੀ ਸਭਾ ਦੌਰਾਨ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।

ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ, ਇੰਟਰਨੈੱਟ ਅਤੇ ਕੰਪਿਊਟਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਸਵੇਰ ਦੀ ਸਭਾ ਦੌਰਾਨ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਇਸ ਮੌਕੇ ਮੈਡਮ ਸ਼ਵੇਤਾ ਨੇ ਵਿਦਿਆਰਥੀਆਂ ਨੂੰ ਫਿਸ਼ਿੰਗ, ਫਰਜ਼ੀ ਲਿੰਕ, ਓ.ਟੀ.ਪੀ ਸਾਂਝਾ ਕਰਨ, ਸੋਸ਼ਲ ਮੀਡੀਆ ਧੋਖਾਧੜੀ ਅਤੇ ਆਨਲਾਈਨ ਬੈਂਕਿੰਗ ਨਾਲ ਜੁੜੇ ਸਾਈਬਰ ਅਪਰਾਧਾਂ ਤੋਂ ਬਚਣ ਦੇ ਪ੍ਰਭਾਵਸ਼ਾਲੀ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ

ਉਨ੍ਹਾਂ ਨੇ ਮਜ਼ਬੂਤ ਪਾਸਵਰਡ, ਦੋ-ਪੜਾਅ ਸੁਰੱਖਿਆ (2FA) ਅਤੇ ਸ਼ੱਕੀ ਲਿੰਕਾਂ ਤੋਂ ਸਾਵਧਾਨ ਰਹਿਣ ਦੀ ਮਹੱਤਤਾ ਵੀ ਸਮਝਾਈ ਇਹ ਪ੍ਰੋਗਰਾਮ ਸਕੂਲ ਦੀ ਆਪਦਾ ਪ੍ਰਬੰਧਨ ਕਮੇਟੀ ਦੇ ਨੋਡਲ ਅਫ਼ਸਰ ਮੈਡਮ ਜੋਤੀ ਅਤੇ ਕਮੇਟੀ ਮੈਂਬਰ ਲਲਿਤਾ ਕਮਰਾ, ਮੈਡਮ ਸ਼ਵੇਤਾ ਅਤੇ ਏਕਤਾ ਗਾਂਧੀ ਵੱਲੋਂ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ

Author : Malout Live