ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕਰਵਾਇਆ ਗਿਆ ਸਾਈਬਰ ਕ੍ਰਾਈਮ ਜਾਗਰੂਕਤਾ ਸੈਮੀਨਾਰ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਾਈਬਰ ਕ੍ਰਾਈਮ ਸੰਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸ਼੍ਰੀਮਤੀ ਰਵਿੰਦਰ ਕੌਰ ਇੰਸਪੈਕਟਰ ਨੇ ਸੈਮੀਨਰ ਨੂੰ ਸੰਬੋਧਨ ਕਰਦਿਆਂ ਅਧਿਆਪਕ ਸਹਿਬਾਨਾਂ ਅਤੇ ਵਿਦਿਆਰਥੀਆਂ ਨੂੰ ਵੱਧ ਰਹੇ ਸਾਈਬਰ ਕ੍ਰਾਈਮ ਬਾਰੇ ਜਾਣਕਾਰੀ ਦਿੱਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਸ਼੍ਰੀ ਹਿਮਾਂਸੂ ਅਰੋੜਾ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਾਈਬਰ ਕ੍ਰਾਈਮ ਸੰਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸ਼੍ਰੀਮਤੀ ਰਵਿੰਦਰ ਕੌਰ ਇੰਸਪੈਕਟਰ ਨੇ ਸੈਮੀਨਰ ਨੂੰ ਸੰਬੋਧਨ ਕਰਦਿਆਂ ਅਧਿਆਪਕ ਸਹਿਬਾਨਾਂ ਅਤੇ ਵਿਦਿਆਰਥੀਆਂ ਨੂੰ ਵੱਧ ਰਹੇ ਸਾਈਬਰ ਕ੍ਰਾਈਮ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਅਪਰਾਧਾਂ ਤੋਂ ਬਚਣ ਲਈ ਆਪਣੇ ਪਾਸਵਰਡ ਸੁਰੱਖਿਅਤ ਰੱਖੋ। ਅਣਜਾਣ ਲਿੰਕਾਂ ਜਾਂ ਈਮੇਲਾਂ ਉੱਤੇ ਕਲਿੱਕ ਨਾ ਕਰੋ ਅਤੇ ਆਪਣੇ ਡਿਵਾਈਸਾਂ ਨੂੰ ਨਿਯਮਿਤ ਤੌਰ ਤੇ ਅਪਡੇਟ ਕਰੋ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕੋਈ ਸਾਈਬਰ ਅਪਰਾਧ ਦਾ ਸ਼ਿਕਾਰ ਹੋ ਜਾਵੇ ਤਾਂ ਉਸ ਨੂੰ ਤੁਰੰਤ ਸਾਈਬਰ ਸੈੱਲ ਜਾਂ ਸਥਾਨਕ ਥਾਣੇ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਮਾਨਯੋਗ ਸ਼੍ਰੀ ਹਿਮਾਂਸ਼ੂ ਅਰੋੜਾ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਾਈਬਰ ਕ੍ਰਾਈਮ ਦੇ ਵੱਧ ਰਹੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਜਗਜੀਵਨ ਕੌਰ, ਸਮੂਹ ਸਟਾਫ ਮੈਂਬਰ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਹਾਜ਼ਿਰ ਸਨ।
Author : Malout Live