ਹਾੜ੍ਹੀ ਦੀਆਂ ਫਸਲਾਂ ਲਈ ਡੀ.ਏ.ਪੀ ਖਾਦ ਜਿੰਨੀਆਂ ਹੀ ਕਾਰਗਰ ਹਨ ਹੋਰ ਖਾਦਾਂ- ਡਿਪਟੀ ਕਮਿਸ਼ਨਰ

ਡੀ.ਏ.ਪੀ ਦੀ ਖਾਦ ਦੇ ਬਦਲ ਦੇ ਤੌਰ `ਤੇ ਬਾਜ਼ਾਰ ਵਿੱਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫਸਲਾਂ ਲਈ ਡੀ.ਏ.ਪੀ ਖਾਦ ਜਿੰਨੀਆਂ ਹੀ ਕਾਰਗਰ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਸਾਂਝੀ ਕੀਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡੀ.ਏ.ਪੀ ਦੀ ਖਾਦ ਦੇ ਬਦਲ ਦੇ ਤੌਰ `ਤੇ ਬਾਜ਼ਾਰ ਵਿੱਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫਸਲਾਂ ਲਈ ਡੀ.ਏ.ਪੀ ਖਾਦ ਜਿੰਨੀਆਂ ਹੀ ਕਾਰਗਰ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਸਾਂਝੀ ਕੀਤੀ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੱਥੇ ਡੀ.ਏ.ਪੀ ਵਿੱਚੋਂ ਫ਼ਸਲ ਨੂੰ 18 ਫੀਸਦੀ ਨਾਈਟ੍ਰੋਜਨ ਅਤੇ 46 ਫੀਸਦੀ ਫਾਸਫੋਰਸ ਖੁਰਾਕੀ ਤੱਤ ਮਿਲ ਜਾਂਦਾ ਹੈ, ਉੱਥੇ ਹੀ ਡੀ.ਏ.ਪੀ ਖਾਦ ਦੇ ਬਦਲ ਵਜੋਂ ਬਾਜ਼ਾਰ ਵਿੱਚ ਹੋਰ ਖਾਦਾਂ ਜਿਵੇਂ ਟ੍ਰਿਪਲ ਸੁਪਰ ਫਾਸਫੇਟ, ਸਿੰਗਲ ਸੁਪਰ ਫਾਸਫੇਟ ਅਤੇ ਕਿਸਾਨ ਖਾਦਾਂ ਉਪਲੱਬਧ ਹਨ, ਜਿੰਨ੍ਹਾਂ ਦੀ ਵਰਤੋਂ ਕਰਕੇ ਕਿਸਾਨ ਕਣਕ ਦੀ ਬਿਜਾਈ ਕਰ ਸਕਦੇ ਹਨ।

ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਟ੍ਰਿਪਲ ਸੁਪਰ ਫਾਸਫੇਟ ਵਿੱਚ ਡੀ.ਏ.ਪੀ ਵਾਂਗੂ 46 ਫੀਸਦੀ ਫਾਸਫੋਰਸ ਤੱਤ ਹੁੰਦਾ ਹੈ ਉਨ੍ਹਾਂ ਦੱਸਿਆ ਕਿ ਕਿਸਾਨ ਖਾਦ (12:32:16) ਦੀ ਵਰਤੋਂ ਵੀ ਡੀ.ਏ.ਪੀ ਦੇ ਬਦਲ ਵਜੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਬਿਜਾਈ ਸਮੇਂ 1.5 ਬੋਰੀ ਕਿਸਾਨ ਖਾਦ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ।

Author : Malout Live