ਡੀ.ਏ.ਪੀ ਖਾਦ ਦੀ ਵਰਤੋਂ ਖੇਤੀਬਾੜੀ ਮਾਹਿਰਾਂ ਦੀ ਸਿਫਾਰਸ਼ ਅਨੁਸਾਰ ਹੀ ਕੀਤੀ ਜਾਵੇ- ਮੁੱਖ ਖੇਤੀਬਾੜੀ ਅਫ਼ਸਰ
ਸ਼੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪ੍ਰਤੀਕੂਲ ਪ੍ਰਭਾਵ ਪਾਉਂਦੀ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪ੍ਰਤੀਕੂਲ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਡੀ.ਏ.ਪੀ ਦੀ ਵਰਤੋਂ ਵੀ ਮਾਹਿਰਾਂ ਵੱਲੋਂ ਦੱਸੀ ਮਾਤਰਾ ਅਨੁਸਾਰ ਹੀ ਕਰਨ ਲਈ ਕਿਹਾ ਅਤੇ ਨਾਲ ਹੀ ਫਾਸਫੋਰਸ ਦੇ ਬਦਲ ਵਜੋਂ ਐੱਨ.ਪੀ.ਕੇ ਤੇ ਹੋਰ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ `ਚ ਵਾਹ ਕੇ ਵੀ ਖਾਦਾਂ ਦੀ ਵਰਤੋਂ ਨੂੰ ਘਟਾਇਆ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਖ-ਵੱਖ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ, ਜੋ ਕਿ ਵੱਖ-ਵੱਖ ਥਾਵਾਂ `ਤੇ ਚੈਕਿੰਗ ਕਰ ਰਹੀਆਂ ਹਨ ਤਾਂ ਜੋ ਕੋਈ ਵੀ ਖਾਦ ਵਿਕਰੇਤਾ ਡੀ.ਏ.ਪੀ ਖਾਦ ਜਾਂ ਹੋਰ ਖਾਦਾਂ ਨਾਲ ਕਿਸਾਨਾਂ ਨੂੰ ਕੋਈ ਹੋਰ ਗੈਰ ਜ਼ਰੂਰੀ ਖਾਦਾਂ/ਦਵਾਈਆਂ ਨਾ ਦੇਵੇ। ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985, ਇੰਸੈਕਟੀਸਾਈਡ ਐਕਟ 1968, ਸੀਡ ਕੰਟਰੋਲ ਆਰਡਰ 1983 ਅਤੇ ਜ਼ਰੂਰ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Author : Malout Live