ਭਾਸ਼ਾ ਵਿਭਾਗ ਪੰਜਾਬ ਵੱਲੋਂ ਜਿਲ੍ਹਾ ਪੱਧਰ ਤੇ ਕਰਵਾਏ ਗਏ ਕੁਇਜ਼ ਮੁਕਾਬਲੇ ਵਿੱਚ ਡੀ.ਏ.ਵੀ ਕਾਲਜ, ਮਲੋਟ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ
ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਦਫ਼ਤਰ ਜਿਲ੍ਹਾ ਭਾਸ਼ਾ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮਿਤੀ 18 ਅਕਤੂਬਰ, 2024 ਨੂੰ ਖਾਲਸਾ ਕਾਲਜ ਆਫ਼ ਐਜੂਕੇਸ਼ਨ, ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਡੀ.ਏ.ਵੀ ਕਾਲਜ ਮਲੋਟ ਦੇ ਦੋ ਵਿਦਿਆਰਥੀਆਂ ਨੇ ਹਿੱਸਾ ਲਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਦਫ਼ਤਰ ਜਿਲ੍ਹਾ ਭਾਸ਼ਾ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮਿਤੀ 18 ਅਕਤੂਬਰ, 2024 ਨੂੰ ਖਾਲਸਾ ਕਾਲਜ ਆਫ਼ ਐਜੂਕੇਸ਼ਨ, ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਡੀ.ਏ.ਵੀ ਕਾਲਜ ਮਲੋਟ ਦੇ ਦੋ ਵਿਦਿਆਰਥੀਆਂ ਨੇ ਹਿੱਸਾ ਲਿਆ।
ਜਿਨ੍ਹਾਂ ਵਿੱਚੋਂ ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਸਾਨੀਆ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ। ਵਿਦਿਆਰਥਣ ਨੂੰ ਸਰਟੀਫਿਕੇਟ ਦੇ ਨਾਲ-ਨਾਲ ਇੱਕ ਹਜ਼ਾਰ ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਪੰਜਾਬੀ ਵਿਭਾਗ ਦੇ ਮੁੱਖੀ ਡਾ. ਜਸਬੀਰ ਕੌਰ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ ਅਤੇ ਉਸਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਮੈਡਮ ਨੀਲਮ ਭਾਰਦਵਾਜ, ਡਾ. ਵਿਨੀਤ ਕੁਮਾਰ ਅਤੇ ਮੈਡਮ ਭੁਪਿੰਦਰ ਕੌਰ ਵੀ ਹਾਜ਼ਿਰ ਸਨ।
Author : Malout Live