ਡੀ.ਸੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਸੰਬੰਧੀ ਅਪੀਲ
ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਵੱਲੋਂ ਖਰੀਫ ਸਾਲ 2025-26 ਦੌਰਾਨ ਪੈਡੀ ਦੀ ਖਰੀਦ ਲਈ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾਦੀ ਹੈ ਕਿ ਝੋਨੇ ਦੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਕਟਾਈ ਕਰਵਾਈ ਜਾਵੇ ਅਤੇ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਵੱਲੋਂ, ਸੁਖਵਿੰਦਰ ਸਿੰਘ ਗਿੱਲ ਜਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਸਮੇਤ ਸਮੂਹ ਜਿਲਾ ਮੈਨੇਜਰ ਖਰੀਦ ਏਜੰਸੀਆਂ ਅਤੇ ਜਿਲਾ ਮੰਡੀ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਖਰੀਫ ਸਾਲ 2025-26 ਦੌਰਾਨ ਪੈਡੀ ਦੀ ਖਰੀਦ ਲਈ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।
ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾਦੀ ਹੈ ਕਿ ਝੋਨੇ ਦੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਕਟਾਈ ਕਰਵਾਈ ਜਾਵੇ ਅਤੇ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਸਰਕਾਰ ਇਹ ਵਿਸ਼ਵਾਸ ਦਵਾਉਂਦੀ ਹੈ ਕਿ ਮੰਡੀਆਂ ਵਿੱਚ ਲਿਆਦਾ ਗਿਆ ਸੁੱਕਾ ਅਤੇ ਸਰਕਾਰੀ ਮਾਪਦੰਡਾਂ ਅਨੁਰੂਪ ਝੋਨਾ ਜਲਦ ਤੋਂ ਜਲਦ ਖਰੀਦ ਕੀਤਾ ਜਾਵੇਗਾ ਅਤੇ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋ ਇਲਾਵਾ ਕੰਬਾਇਨ ਮਾਲਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਸਮੇਂ ਸਾਰਨੀ ਅਨੁਸਾਰ ਕੰਬਾਇਨ ਰਾਹੀਂ ਸਿਰਫ ਸੁੱਕੇ ਝੋਨੇ ਦੀ ਹੀ ਕਟਾਈ ਕਰਨ।
Author : Malout Live