ਗਿੱਦੜਬਾਹਾ ਦੇ ਡੀ.ਐੱਸ.ਪੀ ਨੇ EVM ਮਸ਼ੀਨਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡੀ.ਐੱਸ.ਪੀ ਗਿੱਦੜਬਾਹਾ ਨੇ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਪੁਲਿਸ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ਕੀਤੀਆਂ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿਖੇ ਬੀਤੇ ਦਿਨੀਂ ਜ਼ਿਮਨੀ ਚੋਣਾਂ ਸੰਪੂਰਨ ਹੋ ਗਈਆਂ ਸਨ, ਜਿਨ੍ਹਾਂ ਦਾ ਨਤੀਜਾ ਕੱਲ੍ਹ 23 ਨਵੰਬਰ ਦਿਨ ਸ਼ਨੀਵਾਰ ਨੂੰ ਐਲਾਨੇ ਜਾਣੇ ਹਨ।

ਇਸੇ ਦੇ ਸੰਬੰਧ ਵਿੱਚ ਅੱਜ ਗਿੱਦੜਬਾਹਾ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ) ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਡੀ.ਐੱਸ.ਪੀ ਗਿੱਦੜਬਾਹਾ ਨੇ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਪੁਲਿਸ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ਕੀਤੀਆਂ।

Author : Malout Live