ਐਪਲ ਇੰਟਰਨੈਸ਼ਨਲ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਕਰਵਾਇਆ ਗਿਆ ਡਿਬੇਟ ਕੰਪੀਟੀਸ਼ਨ
ਐਪਲ ਇੰਟਰਨੈਸ਼ਨਲ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਇੱਕ ਡਿਬੇਟ ਕੰਪੀਟੀਸ਼ਨ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਹਿੱਸਾ ਲੈਂਦੇ ਹੋਏ ਬਹੁਤ ਹੀ ਵਧੀਆ ਤਰੀਕੇ ਨਾਲ ਇਸ ਵਿਸ਼ੇ ਤੇ ਆਪਣੇ ਵਿਚਾਰ ਪੇਸ਼ ਕੀਤੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਰਾਲੀ ਸਾੜਨ ਦੇ ਵਾਤਾਵਰਣ ਉੱਪਰ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਐਪਲ ਇੰਟਰਨੈਸ਼ਨਲ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਇੱਕ ਡਿਬੇਟ ਕੰਪੀਟੀਸ਼ਨ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਹਿੱਸਾ ਲੈਂਦੇ ਹੋਏ ਬਹੁਤ ਹੀ ਵਧੀਆ ਤਰੀਕੇ ਨਾਲ ਇਸ ਵਿਸ਼ੇ ਤੇ ਆਪਣੇ ਵਿਚਾਰ ਪੇਸ਼ ਕੀਤੇ।
ਵਿਦਿਆਰਥੀਆਂ ਨੂੰ ਵਾਤਾਵਰਣ ਨਾਲ ਸੰਬੰਧਿਤ ਇਸ ਮਹੱਤਵਪੂਰਨ ਵਿਸ਼ੇ ਤੇ ਜਾਗਰੂਕ ਕਰਵਾਉਣ ਲਈ ਕਰਵਾਇਆ ਗਿਆ। ਇਹ ਪ੍ਰੋਗਰਾਮ ਬਹੁਤ ਸਫ਼ਲਤਾਪੂਰਵਕ ਸੰਪੰਨ ਹੋਇਆ। ਇਸ ਦੌਰਾਨ ਸਕੂਲ ਪ੍ਰਿੰਸੀਪਲ ਮੈਡਮ ਮਨਦੀਪ ਪਾਲ ਢਿੱਲੋਂ ਨੇ ਇਸ ਪ੍ਰੋਗਰਾਮ ਦੀ ਸਫ਼ਲਤਾ ਲਈ ਸੀਨੀਅਰ ਵਿੰਗ ਵਾਇਸ ਪ੍ਰਿੰਸੀਪਲ ਮੈਡਮ ਅੰਕਿਤਾ ਵਾਟਸ ਨੂੰ ਵਧਾਈ ਦਿੰਦਿਆਂ ਬੱਚਿਆਂ ਲਈ ਇਸ ਤਰ੍ਹਾਂ ਦੇ ਹੋਰ ਜਾਣਕਾਰੀ ਭਰਪੂਰ ਪ੍ਰੋਗਰਾਮ ਕਰਨ ਦੀ ਤਾਕੀਦ ਕੀਤੀ।
Author : Malout Live