ਨਸ਼ਾ ਮੁਕਤੀ ਯਾਤਰਾ ਤਹਿਤ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੀਤੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਤਹਿਤ ਸ਼੍ਰੀ ਮਕਤਸਰ ਸਾਹਿਬ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੀਤੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਤਹਿਤ ਸ਼੍ਰੀ ਮਕਤਸਰ ਸਾਹਿਬ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਹਨਾਂ ਮੀਟਿੰਗਾਂ ਦੌਰਾਨ ਹਲਕਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਵੰਗਲ, ਸੀਰਵਾਲੀ ਤੇ ਡੋਹਕ ਵਿਖੇ ਅਤੇ ਮਲੋਟ ਹਲਕੇ ਦੇ ਅਬੁੱਲਖੁਰਾਣਾ, ਰੱਥੜੀਆਂ ਅਤੇ ਕਿੰਗਰਾ ਵਿਖੇ ਲੋਕਾਂ ਨੂੰ ਨਸ਼ਿਆਂ ਸੰਬੰਧੀ ਜਾਗਰੂਕ ਕੀਤਾ ਗਿਆ । ਇਸ ਤੋਂ ਇਲਾਵਾ ਗਿੱਦੜਬਾਹਾ ਹਲਕੇ ਦੇ ਦੂਹੇਵਾਲਾ, ਭੂੰਦੜ ਤੇ ਕਰਨੀਵਾਲਾ ਅਤੇ ਲੰਬੀ ਹਲਕੇ ਦੇ ਛਾਪਿਆਂਵਾਲੀ, ਕੋਲਿਆਂਵਾਲੀ ਅਤੇ ਬੁਰਜ ਸਿੱਧਵਾਂ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਫੈਂਸ ਕਮੇਟੀਆਂ ਦੇ ਆਗੂਆਂ ਨੇ ਲੋਕਾਂ ਨੂੰ ਸਰਕਾਰ ਦਾ ਸਾਥ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਸੁਰਜੀਤ ਸਿੰਘ ਸੰਧੂ ਲੁਬਾਣਿਆਂਵਾਲੀ, ਯੂਥ ਆਗੂ ਅਮੀਤ ਸਿੰਘ ਖੁੱਡੀਆਂ, ਅਭੈ ਪ੍ਰਤਾਪ ਸਿੰਘ ਢਿੱਲੋਂ, ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ ਤੋਂ ਇਲਾਵਾ ਹਲਕਾ ਮਲੋਟ ਮੋਰਚੇ ਦੇ ਕੋਆਰਡੀਨੇਟਰ ਬਲਰਾਜ ਸਿੰਘ, ਹਲਕਾ ਗਿੱਦੜਬਾਹਾ ਮੋਰਚੇ ਦੇ ਇੰਚਾਰਜ ਮਾਧੋ ਦਾਸ ਸਿੰਘ ਖਾਲਸਾ, ਹਲਕਾ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘ ਅਤੇ ਹਲਕਾ ਸ਼੍ਰੀ ਮੁਕਤਸਰ ਸਾਹਿਬ ਮੋਰਚੇ ਦੇ ਇੰਚਾਰਜ ਜਗਸੀਰ ਸਿੰਘ ਸਰਪੰਚ ਹਾਜ਼ਿਰ ਸਨ।

Author : Malout Live