ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿੱਚ 'ਡੈਂਟਲ ਚੈੱਕਅਪ ਕੈਂਪ' ਦਾ ਆਯੋਜਨ

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਵਿੱਚ ਡੈਂਟਲ ਚੈੱਕਅਪ ਕੈਂਪ' ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਡਾ. ਰਵੀ ਅਸੀਜਾ (ਬੀ.ਡੀ.ਐੱਸ, ਐਮ.ਆਈ.ਡੀ.ਏ) ਅਤੇ ਉਨ੍ਹਾਂ ਦੀ ਟੀਮ ਨੇ ਸ਼ਿਰਕਤ ਕੀਤੀ।

ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਵਿੱਚ ਡੈਂਟਲ ਚੈੱਕਅਪ ਕੈਂਪ' ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਡਾ. ਰਵੀ ਅਸੀਜਾ (ਬੀ.ਡੀ.ਐੱਸ, ਐਮ.ਆਈ.ਡੀ.ਏ) ਅਤੇ ਉਨ੍ਹਾਂ ਦੀ ਟੀਮ ਨੇ ਸ਼ਿਰਕਤ ਕੀਤੀ। ਇੱਥੇ ਇਹ ਗੱਲ ਵਰਣਨਯੋਗ ਹੈ ਕਿ ਡਾ. ਰਵੀ ਅਸੀਜਾ ਜੋ ਕਿ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੇ ਹੀ ਵਿਦਿਆਰਥੀ ਰਹੇ ਹਨ ਸਕੂਲ ਲਈ ਬੜੇ ਮਾਣ ਦੀ ਗੱਲ ਹੈ ਕਿ ਅੱਜ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਵੱਲੋਂ ਸਕੂਲ ਵਿੱਚ ਡੈਂਟਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕਰਕੇ ਦੰਦਾਂ ਦੇ ਵੱਖ-ਵੱਖ ਰੋਗਾਂ ਤੋਂ ਬਚਾਅ ਬਾਰੇ ਦੱਸਿਆ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਅਕਸਰ ਲੋੜ ਤੋਂ ਵੱਧ ਚਾਕਲੇਟ, ਟੋਫੀਆਂ ਅਤੇ ਮਿਠਾਈਆਂ ਦੀ ਵਰਤੋਂ ਕਰਦੇ ਹਨ। ਜਿਨ੍ਹਾਂ ਕਰਕੇ ਅਕਸਰ ਉਨ੍ਹਾਂ ਦੇ ਦੰਦਾਂ ਨੂੰ ਵੱਖ-ਵੱਖ ਤਰ੍ਹਾਂ ਦੇ ਰੋਗ ਲੱਗ ਜਾਂਦੇ ਹਨ। ਇਸ ਲਈ ਸਾਨੂੰ ਉਨ੍ਹਾਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ ਤੇ ਸਾਨੂੰ ਦਿਨ ਵਿੱਚ ਦੋ ਵਾਰ ਦੰਦਾਂ ਦੀ ਸਫਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਰਸ਼ ਕਰਨ ਦੇ ਸਹੀ ਢੰਗਾਂ ਬਾਰੇ ਵੀ ਦੱਸਿਆ। ਇਸ ਡੈਂਟਲ ਚੈੱਕਅਪ ਕੈਂਪ ਦਾ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਲਾਭ ਉਠਾਇਆ। ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਡਾ. ਰਵੀ ਅਸੀਜਾ ਅਤੇ ਉਨ੍ਹਾਂ ਦੀ ਟੀਮ ਦਾ ਸਕੂਲ ਪੁੱਜਣ ਤੇ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

Author : Malout Live