ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਵਿੱਚ ਕੀਤੀ ਸ਼ਿਰਕਤ
ਮੈਗਾ ਮਾਪੇ-ਅਧਿਆਪਕ ਮਿਲਣੀ ਦੇ ਸ਼ੁੱਭ ਅਵਸਰ ਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐੱਸ ਨੇ ਵਿਸ਼ੇਸ਼ ਤੌਰ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਿਰਕਤ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਜਮਾਤਾਂ ਵਿੱਚ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਅਤੇ ਘਰੇਲੂ ਸਮੱਸਿਆ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੈਗਾ ਮਾਪੇ-ਅਧਿਆਪਕ ਮਿਲਣੀ ਦੇ ਸ਼ੁੱਭ ਅਵਸਰ ਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐੱਸ ਨੇ ਵਿਸ਼ੇਸ਼ ਤੌਰ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਿਰਕਤ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਜਮਾਤਾਂ ਵਿੱਚ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਅਤੇ ਘਰੇਲੂ ਸਮੱਸਿਆ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਤੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਮਾਨਸਿਕ ਜਾਂ ਘਰੇਲੂ ਸਮੱਸਿਆਵਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਬਾਰੇ ਪ੍ਰੇਰਿਤ ਕੀਤਾ ਹੈ ਅਤੇ ਉਹਨਾਂ ਨਾਲ ਹਮਦਰਦੀ ਨਾਲ ਪੇਸ਼ ਆਉਣ ਲਈ ਕਿਹਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਜਸਪਾਲ ਮੋਗਾ ਨੇ ਜਿਹੜੇ ਵਿਦਿਆਰਥੀਆਂ ਨੇ ਪੜ੍ਹਾਈ ਵਿੱਚ ਚੰਗੇ ਨੰਬਰ ਪ੍ਰਾਪਤ ਕੀਤੇ ਹਨ, ਉਹਨਾਂ ਨੂੰ ਸ਼ਾਬਾਸ਼ੀ ਦਿੱਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਚੰਗੇ ਨੰਬਰ ਲੈਣ ਲਈ ਪ੍ਰੇਰਿਆ। ਉਹਨਾਂ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਨੂੰ ਉੱਚ ਅਹੁਦਿਆਂ ਤੇ ਬੈਠੇ ਅਧਿਕਾਰੀਆਂ ਦੇ ਨਾਮ ਜਰੂਰ ਪਤਾ ਹੋਣੇ ਚਾਹੀਦੇ ਹਨ। ਸਕੂਲ ਦੇ ਪ੍ਰਿੰਸੀਪਲ ਸ੍ਰੀ ਸੁਭਾਸ਼ ਚੰਦਰ ਨੇ ਵਿਦਿਆਰਥੀਆਂ, ਮਾਪੇ ਅਤੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਮੈਂਬਰ ਅਤੇ ਸਕੂਲ ਦਾ ਸਟਾਫ ਹਾਜ਼ਿਰ ਸੀ।
Author : Malout Live