ਕਣਕ ਦੇ ਖਰੀਦ ਪ੍ਰਬੰਧਾਂ ਸੰਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ ਮੀਟਿੰਗ
ਆਉਣ ਵਾਲੇ ਕਣਕ ਦੀ ਖਰੀਦ ਸੀਜਨ ਦੇ ਅਗੇਤੇ ਪ੍ਰਬੰਧਾਂ ਸੰਬੰਧੀ ਸ਼੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਰਿਵਿਊ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੇ ਖਰੀਦ ਸੀਜਨ ਨੂੰ ਸਫ਼ਲਤਾਪੂਰਵਕ ਨੇਪਰੇ ਚੜਾਉਣ ਲਈ ਕਮਿਊਨੀਕੇਸ਼ਨ ਪਲਾਨ ਤਿਆਰ ਕੀਤਾ ਜਾਵੇ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਆਉਣ ਵਾਲੇ ਕਣਕ ਦੀ ਖਰੀਦ ਸੀਜਨ ਦੇ ਅਗੇਤੇ ਪ੍ਰਬੰਧਾਂ ਸੰਬੰਧੀ ਸ਼੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਰਿਵਿਊ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੇ ਖਰੀਦ ਸੀਜਨ ਨੂੰ ਸਫ਼ਲਤਾਪੂਰਵਕ ਨੇਪਰੇ ਚੜਾਉਣ ਲਈ ਕਮਿਊਨੀਕੇਸ਼ਨ ਪਲਾਨ ਤਿਆਰ ਕੀਤਾ ਜਾਵੇ ਤਾਂ ਜੋ ਖਰੀਦ ਸੀਜਨ ਦੌਰਾਨ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ ਅਤੇ ਸੀਜਨ ਦੌਰਾਨ ਆਪਸੀ ਤਾਲਮੇਲ ਰੱਖਿਆ ਜਾਵੇ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਸਾਰੇ ਖਰੀਦ ਕੇਂਦਰਾਂ 'ਤੇ ਪੀਣ ਵਾਲਾ ਸਾਫ-ਸੁਥਰਾ ਪਾਣੀ, ਪਖਾਨਿਆਂ, ਸਾਫ-ਸਫਾਈ ਅਤੇ ਬਿਜਲੀ ਦੇ ਸੁਚੱਜੇ ਪ੍ਰਬੰਧ ਕਣਕ ਦੇ ਖਰੀਦ ਸੀਜਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲਏ ਜਾਣ।
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕਣਕ ਦੇ ਖਰੀਦ ਸੀਜਨ ਦੌਰਾਨ ਵਾਦ-ਵਿਵਾਦ ਦੇ ਨਿਪਟਾਰੇ ਲਈ ਝਗੜਾ ਨਿਵਾਰਣ ਕਮੇਟੀਆਂ ਦਾ ਗਠਨ ਕੀਤਾ ਜਾਵੇ। ਉਨ੍ਹਾਂ ਕਿਸਾਨ ਨੂੰ ਅਪੀਲ ਕੀਤੀ ਕਿ ਅਨਾਜ ਮੰਡੀਆਂ ਵਿੱਚ ਕਣਕ ਸਾਫ-ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਸੰਬੰਧੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਮੌਕੇ ਸ਼੍ਰੀ ਸੁਖਵਿੰਦਰ ਸਿੰਘ ਗਿੱਲ ਜ਼ਿਲ੍ਹਾ ਫੂਡ ਅਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਅਨਾਜ ਮੰਡੀਆਂ ਅਤੇ ਖਰੀਦ ਕੇਂਦਰਾਂ ਤੇ ਲੋੜੀਂਦੇ ਸਟਾਫ ਦੀ ਤਾਇਨਾਤੀ ਕਰ ਦਿੱਤੀ ਹੈ। ਮੀਟਿੰਗ ਦੌਰਾਨ ਡੀ.ਐਮ.ਓ ਮੁਨੀਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 120 ਅਨਾਜ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਕਣਕ ਦੀ ਜਿਆਦਾ ਆਮਦ ਨੂੰ ਮੁੱਖ ਰੱਖਦੇ ਹੋਏ ਆਰਜੀ ਮੰਡੀਆਂ ਵੀ ਬਣਾਈਆਂ ਜਾਣਗੀਆਂ। ਇਸ ਮੌਕੇ ਡੀ.ਐਮ.ਮਾਰਕਫੈੱਡ ਸੁਨੀਲ ਸੋਫਤ ਵੀ ਮੌਜੂਦ ਸਨ।
Author : Malout Live