ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤੇ ਉਨ੍ਹਾ ਨੂੰ ਸਰਕਾਰੀ ਵਿਭਾਗਾਂ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਸਾਂਝੀ ਕੀਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤੇ ਉਨ੍ਹਾ ਨੂੰ ਸਰਕਾਰੀ ਵਿਭਾਗਾਂ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਸਾਂਝੀ ਕੀਤੀ। ਇਸ ਮੌਕੇ ਤੇ ਪ੍ਰੋਫੈਸਰ ਆਸ਼ੂਤੋਸ਼ ਮੈਂਬਰ ਪੰਜਾਬ ਡਿਵੈਲਪਮੈਂਟ ਕਮਿਸ਼ਨ ਵੀ ਮੌਜੂਦ ਸਨ। ਮੀਟਿੰਗ ਦੌਰਾਨ ਪ੍ਰੋਫੈਸਰ ਆਸ਼ੂਤੋਸ਼ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਜੋ ਵੀ ਵਪਾਰੀਆਂ ਨਾਲ ਸਬੰਧਿਤ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ, ਇਹਨਾਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਵਪਾਰੀਆਂ, ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਹਨਾਂ ਅੱਗੇ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਜ਼ਿਲ੍ਹਾ ਪੱਧਰ ਤੇ ਹੱਲ ਨਹੀਂ ਹੋ ਸਕਦੀਆਂ, ਉਹਨਾਂ ਸਮੱਸਿਆਵਾਂ ਨੂੰ ਮੁੱਖ ਦਫ਼ਤਰ ਪੱਧਰ ਤੇ ਹੱਲ ਕਰਵਾਈਆਂ ਜਾਣਗੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਹਰ ਹਫ਼ਤੇ ਹਲਕਾ ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਰਿਵਿਊ ਕੀਤਾ ਜਾ ਰਿਹਾ ਹੈ ਅਤੇ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਸ਼ਹਿਰ ਅੰਦਰ ਵੱਧ ਰਹੇ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਉਹਨਾਂ ਟ੍ਰੈਫ਼ਿਕ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਠੋਸ ਕਦਮ ਚੁੱਕੇ ਜਾਣ ਅਤੇ ਇਸ ਤੋਂ ਇਲਾਵਾ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ। ਮੀਟਿੰਗ ਦੌਰਾਨ ਕਾਰਜ ਸਾਧਕ ਅਫ਼ਸਰ ਗਿੱਦੜਬਾਹਾ ਨੇ ਦੱਸਿਆ ਕਿ ਗਿੱਦੜਬਾਹਾ ਵਿਖੇ ਬੰਦ ਪਏ ਸੀ.ਸੀ.ਟੀ.ਵੀ ਕੈਮਰਿਆਂ ਨੂੰ ਚਾਲੂ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਡੈਵੀ ਗੋਇਲ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ, ਸ਼੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐੱਸ.ਡੀ.ਐਮ ਸ਼੍ਰੀ ਮੁਕਤਸਰ ਸਾਹਿਬ, ਸ੍ਰੀ ਜਸਪਾਲ ਸਿੰਘ ਐੱਸ.ਡੀ.ਐਮ ਗਿੱਦੜਬਾਹਾ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਟਰੇਡ ਯੂਨੀਅਨ ਦੇ ਨੁਮਾਇੰਦੇ ਵੀ ਮੌਜੂਦ ਸਨ।
Author : Malout Live



