ਕਣਕ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ ਆੜ੍ਹਤੀਆਂ ਨਾਲ ਵਿਸ਼ੇਸ਼ ਬੈਠਕ

ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਵੱਲੋਂ ਕਣਕ ਦੀ ਸੁਚੱਜੀ ਖਰੀਦ ਯਕੀਨੀ ਬਣਾਉਣ ਲਈ ਵੱਖ-ਵੱਖ ਸੰਬੰਧਿਤ ਵਰਗਾਂ ਨਾਲ ਤਾਲਮੇਲ ਕਰਕੇ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਾਵੇ। ਇਸ ਤਹਿਤ ਉਨ੍ਹਾਂ ਵੱਲੋਂ ਅੱਜ ਜ਼ਿਲ੍ਹੇ ਦੇ ਆੜ੍ਹਤੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਵੱਲੋਂ ਕਣਕ ਦੀ ਸੁਚੱਜੀ ਖਰੀਦ ਯਕੀਨੀ ਬਣਾਉਣ ਲਈ ਵੱਖ-ਵੱਖ ਸੰਬੰਧਿਤ ਵਰਗਾਂ ਨਾਲ ਤਾਲਮੇਲ ਕਰਕੇ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਾਵੇ। ਇਸ ਤਹਿਤ ਉਨ੍ਹਾਂ ਵੱਲੋਂ ਅੱਜ ਜ਼ਿਲ੍ਹੇ ਦੇ ਆੜ੍ਹਤੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਸ ਦਾ ਹੱਲ ਦਿੱਤਾ। ਉਨ੍ਹਾਂ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿਖੇ ਆਉਣ ਵਾਲੀਆਂ ਗੱਡੀਆਂ ਇੱਕ ਥਾਂ ਤੋਂ ਦਾਖ਼ਿਲ ਹੋਣ ਅਤੇ ਦੂਜੀ ਥਾਂ ਤੋਂ ਨਿਕਲਣ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੀਆਂ ਮੰਡੀਆਂ 'ਚ ਕੁੱਲ 9.19 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ 121 ਮੰਡੀਆਂ 'ਚ ਰਜਿਸਟਰ ਕੀਤੀ ਗਈ ਸੀ। ਆੜ੍ਹਤੀਆਂ ਵੱਲੋਂ ਫੋਕਲ ਪੁਆਇੰਟ ਵਿਖੇ ਬਾਰਦਾਨਾ ਮੁਹੱਈਆ ਕਰਵਾਉਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਬਾਰਦਾਨੇ ਦੀ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਆੜ੍ਹਤੀਏ ਇੱਕ ਟੀਮ ਵਜੋਂ ਕੰਮ ਕਰਨ ਤਾਂ ਜੋ ਕਣਕ ਦੀ ਖਰੀਦ ਦਾ ਕੰਮ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Author : Malout Live