ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡੇਂਗੂ ਤੋਂ ਬਚਾਅ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਕੀਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਅਭਿਜੀਤ ਕਪਲਿਸ਼ ਆਈ.ਏ.ਐੱਸ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਬਰਸਾਤਾਂ ਕਾਰਨ ਨੀਵੀਆਂ ਥਾਂਵਾਂ ਜਾਂ ਕਬਾੜ ਵਿੱਚ ਪਾਣੀ ਜਮ੍ਹਾ ਹੋ ਜਾਂਦਾ ਹੈ, ਜਿਸ ਕਾਰਨ ਡੇਂਗੂ ਵਾਲੇ ਮੱਛਰ ਪੈਦਾ ਹੋਣ ਦਾ ਅਤੇ ਡੇਂਗੂ ਫੈਲਣ ਦਾ ਖਤਰਾ ਬਣ ਜਾਂਦਾ ਹੈ। ਇਸ ਕਰਕੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਦੀ ਜਰੂਰਤ ਹੈ ਤਾਂ ਜੋ ਜਿਲ੍ਹੇ ਦੇ ਲੋਕਾਂ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਸਿਹਤ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਸ਼ਹਿਰਾਂ ਵਿੱਚ ਦੋਵੇਂ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਗਤੀਵਿਧੀਆਂ ਕਰਨਗੀਆਂ ਅਤੇ ਮੌਕੇ ਤੇ ਜੇਕਰ ਕਿਤੇ ਵੀ ਡੇਂਗੂ ਦਾ ਲਾਰਵਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੌਕੇ ਤੇ ਨਸ਼ਟ ਕੀਤਾ ਜਾਵੇ ਅਤੇ ਮੌਕੇ ਤੇ ਹੀ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਉਸ ਥਾਂ ਦੇ ਮਾਲਕ/ਇੰਚ ਦਾ ਚਲਾਨ ਕੱਟਿਆ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਾਰੇ ਸਿਵਲ ਹਸਪਤਾਲਾਂ ਵਿੱਚ ਡੇਂਗੂ ਵਾਰਡ ਬਣਾਏ ਗਏ ਹਨ ਅਤੇ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਏ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ।
Author : Malout Live